ਵਰ੍ਹਦੇ ਮੀਂਹ ''ਚ ਦੀਨਾਨਗਰ ਪਹੁੰਚੇ ਬੀਨੂੰ ਢਿੱਲੋਂ, ਹੜ੍ਹ ਪੀੜਤਾਂ ਦੀ ਕੀਤੀ ਮਦਦ
Sunday, Sep 07, 2025 - 04:41 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਹੜ੍ਹ ਨੇ ਕਾਫੀ ਤਬਾਹੀ ਮਚਾਈ ਹੈ। ਹੜ੍ਹ ਪੀੜਤਾਂ ਦੀ ਹਰ ਕੋਈ ਆਪਣੇ-ਆਪਣੇ ਤਰੀਕੇ ਦੇ ਨਾਲ ਮਦਦ ਕਰ ਰਿਹਾ ਹੈ। ਇਸੇ ਤਰ੍ਹਾਂ ਹੀ ਅੱਜ ਦੀਨਾਨਗਰ ਦੇ ਪਿੰਡ ਚਿੱਟੀ ਵਿਖੇ ਵਰ੍ਹਦੇ ਮੀਂਹ 'ਚ ਫਿਲਮੀ ਅਦਾਕਾਰ ਬੀਨੂੰ ਢਿੱਲੋਂ ਪਹੁੰਚੇ। ਬੀਨੂੰ ਢਿੱਲੋਂ ਵੱਲੋਂ ਹੜ੍ਹ ਪੀੜਿਤ ਪਰਿਵਾਰਾਂ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਰਾਹਤ ਸਮਗੱਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਦੇ 'ਚ ਹਰ ਇਕ ਨੂੰ ਇਕ-ਦੂਜੇ ਦਾ ਸਾਥ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਦੱਬਣ ਵਾਲੇ ਨਹੀਂ ਹਨ ਪੰਜਾਬੀ ਹਮੇਸ਼ਾ ਚੜ੍ਹਦੀ ਕਲਾ 'ਚ ਰਹਿੰਦੇ ਹਨ। ਦੱਸਣਯੋਗ ਹੈ ਕਿ ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਅਤੇ ਬੰਨ੍ਹਾਂ ਦੇ ਟੁੱਟਣ ਕਾਰਨ ਆਏ ਹੜ੍ਹ ਨੇ ਹੁਣ ਤੱਕ ਵੱਡੀ ਤਬਾਹੀ ਮਚਾਈ ਹੈ। ਪ੍ਰਸ਼ਾਸਨ ਅਤੇ ਫ਼ੌਜ ਰਾਹਤ ਅਤੇ ਬਚਾਅ ਕੰਮ 'ਚ ਜੁਟੀ ਹੈ, ਉੱਥੇ ਹੀ ਰਣਦੀਪ ਹੁੱਡਾ ਵਰਗੇ ਕਲਾਕਾਰਾਂ ਦਾ ਅੱਗੇ ਆਉਣਾ ਪੀੜਤਾਂ ਲਈ ਉਮੀਦ ਦੀ ਕਿਰਨ ਸਾਬਿਤ ਹੋ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8