ਆਪਣੇ ਜਿਗਰੀ ਯਾਰ ਕਰਮਜੀਤ ਅਨਮੋਲ ਦੇ ਹੱਕ ''ਚ ਪ੍ਰਚਾਰ ਕਰਨਗੇ ਬਿੰਨੂ ਢਿੱਲੋਂ

Monday, Apr 15, 2024 - 06:12 PM (IST)

ਆਪਣੇ ਜਿਗਰੀ ਯਾਰ ਕਰਮਜੀਤ ਅਨਮੋਲ ਦੇ ਹੱਕ ''ਚ ਪ੍ਰਚਾਰ ਕਰਨਗੇ ਬਿੰਨੂ ਢਿੱਲੋਂ

ਫਰੀਦਕੋਟ (ਰਮਨਦੀਪ ਸੋਢੀ) : ਆਪਣੇ ਜਿਗਰੀ ਯਾਰ ਅਤੇ ਆਮ ਆਦਮੀ ਪਾਰਟੀ ਦੇ ਫਰੀਦਕੋਟ ਦੇ ਉਮੀਦਵਾਰ ਅਤੇ ਮਸ਼ਹੂਰ ਅਦਾਕਾਰ ਕਰਮਜੋਤ ਅਨਮੋਲ ਲਈ ਅੱਜ ਬਿੰਨੂ ਢਿੱਲੋਂ ਪ੍ਰਚਾਰ ਕਰਨਗੇ। ਬਠਿੰਡਾ-ਫਰੀਦਕੋਟ ਦੇ ਨਾਲ ਲੱਗਦੇ ਪਿੰਡਾਂ ਵਿਚ ਬਿੰਨੂ ਢਿੱਲੋਂ ਕਰਮਜੀਤ ਅਨਮੋਲ ਦੇ ਹੱਕ ਵਿਚ ਪ੍ਰਚਾਰ ਕਰਨਗੇ। ਇਸ ਦੀ ਪੁਸ਼ਟੀ ਖੁਦ ਬਿੰਨੂ ਢਿੱਲੋਂ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤੀ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਹ ਵੀ ਚਰਚਾ ਚੱਲੀ ਸੀ ਕਿ ਬਿੰਨੂ ਢਿੱਲੋਂ ਰਾਜਸਥਾਲ ਵਿਚ ਭਾਜਪਾ ਦੇ ਹੱਕ ਵਿਚ ਪ੍ਰਚਾਰ ਕਰਨਗੇ। ਇਸ 'ਤੇ ਉਨ੍ਹਾਂ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਲਈ ਖ਼ਤਰੇ ਦੀ ਘੰਟੀ

ਇਥੇ ਇਹ ਵੀ ਦੱਸਣਯੋਗ ਹੈ ਕਿ 'ਜਗ ਬਾਣੀ' ਨਾਲ ਕੀਤੇ ਇੰਟਰਵਿਊ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਸੀ ਕਿ ਬਿੰਨੂ ਢਿੱਲੋਂ, ਗੁਰਪ੍ਰੀਤ ਘੁੱਗੀ ਅਤੇ ਗਿੱਪੀ ਗਰੇਵਾਲ ਉਨ੍ਹਾਂ ਦੇ ਜਿਗਰੀ ਯਾਰ ਹਨ ਅਤੇ ਉਹ ਵੀ ਉਨ੍ਹਾਂ ਲਈ ਪ੍ਰਚਾਰ ਕਰਨ ਲਈ ਤਿਆਰ ਬਰ ਤਿਆਰ ਬੈਠੇ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਨੇ ਸਾਂਝੀ ਕੀਤੀ ਨਵੀਂ ਅਪਡੇਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News