ਆਰੂਸਾ ਆਲਮ ਨੂੰ ਲੈ ਕੇ ਜਾਣੋ ਕੀ ਬੋਲੇ ਟਕਸਾਲੀ ਆਗੂ ਬੀਰ ਦਵਿੰਦਰ ਸਿੰਘ

Tuesday, Apr 09, 2019 - 04:45 PM (IST)

ਸ੍ਰੀ ਆਨੰਦਪੁਰ ਸਾਹਿਬ (ਸੱਜਣ ਸੈਣੀ)— ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਨੇ ਪਾਕਿਸਤਾਨੀ ਨਾਗਿਰਕ ਆਰੂਸਾ ਆਲਮ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ 'ਤੇ ਮੌਜੂਦ ਹੋਣ ਨੂੰ ਲੈ ਕੇ ਲੰਮੇਂ ਹੱਥੀਂ ਲਿਆ। ਆਰੂਸਾ ਆਲਮ 'ਤੇ ਤੰਜ ਕੱਸਦੇ ਹੋਏ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਆਰੂਸਾ ਆਲਮ ਦੇ ਇਸ਼ਾਰਿਆਂ 'ਤੇ ਚੱਲਦੇ ਹਨ ਅਤੇ ਉਨ੍ਹਾਂ ਦੇ ਕਹਿਣ 'ਤੇ ਪੰਜਾਬ 'ਚ  ਡੀ. ਜੀ. ਪੀ. ਦਿਨਕਰ ਗੁਪਤਾ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨੀ ਨਾਗਰਿਕ ਆਰੂਸਾ ਆਲਮ ਦਾ ਭਾਰਤ 'ਚ ਰਹਿਣਾ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਦੀ ਮੁਸਤੈਦੀ 'ਤੇ ਸਵਾਲ ਚਿੰਨ੍ਹ ਲਗਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਰੂਸਾ ਪਾਕਿਸਤਾਨ ਦੀ ਡਿਫੈਂਸ ਜਰਨਲਿਸਟ ਹੈ ਅਤੇ ਉਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੌਜੂਦ ਹੈ, ਉਸ ਨੂੰ ਬਾਹਰ ਕਿਉਂ ਨਹੀਂ ਕੱਢਿਆ ਜਾਂਦਾ। 
ਉਥੇ ਹੀ ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰਨ 'ਤੇ ਬੋਲਦੇ ਹੋਏ ਕਿਹਾ ਕਿ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਦੇ ਨਾਲ ਸਿੱਖਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਅਕਾਲੀ ਦਲ ਬਾਦਲ ਦੇ ਦਬਾਅ ਹੇਠ ਆ ਕੇ ਇਕ ਪਾਸੇ ਦੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੂੰ ਪਹਿਲਾਂ ਸਾਰੀਆਂ ਪਾਰਟੀਆਂ ਦੀ ਗੱਲ ਸੁਣ ਕੇ ਮਾਮਲੇ ਦੀ ਜਾਂਚ ਕਰਕੇ ਅਜਿਹੀ ਕਾਰਵਾਈ ਕਰਨੀ ਚਾਹੀਦੀ ਸੀ।


author

shivani attri

Content Editor

Related News