ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣਨ ਲਈ ਕੇਜਰੀਵਾਲ ਨੇ ਪੰਜਾਬੀਆਂ ਦੇ ਜਜ਼ਬਾਤਾਂ ਨੂੰ ਦਰਕਿਨਾਰ ਕੀਤਾ : ਬੀਰ ਦਵਿੰਦਰ

03/25/2022 2:59:29 PM

ਮੋਹਾਲੀ (ਵੈੱਬ ਡੈਸਕ, ਪਰਦੀਪ) : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਤੈਅ ਕੀਤੇ ਗਏ ਉਮੀਦਵਾਰਾਂ ਦੀ ਸੂਚੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪਹਿਲਾ ਵੱਡਾ ਸਿਆਸੀ ਭ੍ਰਿਸ਼ਟਾਚਾਰ ਦਾ ਮੁੱਢ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਚੁਣਨ ਲਈ ਕੇਜਰੀਵਾਲ ਨੇ ਪੰਜਾਬ ਅਤੇ ਪੰਜਾਬੀਆਂ ਦੇ ਜਜ਼ਬਾਤਾਂ ਨੂੰ ਦਰਕਿਨਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਕੇਜਰੀਵਾਲ ਦੀ ਪੰਜਾਬੀ ਅਤੇ ਸਿੱਖ ਵਿਰੋਧੀ ਮਨ ਦੀ ਧਾਰਨਾ ਸਾਫ਼ ਦਿਖਾਈ ਦੇ ਰਹੀ ਹੈ। ਬੀਰ ਦਵਿੰਦਰ ਨੇ ਕਿਹਾ ਕਿ ਕੇਜਰੀਵਾਲ ਤੇ ਉਸਦੇ ਸਾਥੀਆਂ ਨੂੰ ਇਸ ਭਰਮ ਵਿੱਚੋਂ ਬਾਹਰ ਨਿਕਲਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਆਮ ਅਦਮੀ ਪਾਰਟੀ ਦੀ ਬੇਮਿਸਾਲ ਜਿੱਤ, ਕੇਜਰੀਵਾਲ ਦੀ ਲੀਡਰਸ਼ਿਪ ਅਤੇ ਉਸ ਦੀਆਂ ਨੀਤੀਆਂ ਦੀ ਜਿੱਤ ਹੈ। ਸੱਚਾਈ ਤਾਂ ਇਹ ਹੈ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ, ਰਵਾਇਤੀ ਪਾਰਟੀਆਂ ਦੀ ਲੁੱਟ ਅਤੇ ਸ਼ੋਸ਼ਣ ਦੇ ਵਿਰੁੱਧ ਵਿਦਰੋਹ ਸੀ, ਜਿਸ ਦੇ ਵਿਆਪਕ ਉਲਾਰ ਦਾ ਲਾਹਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਗਿਆ ਪਰ ਇਹ ਉਲਾਰਵਾਦੀ ਵਿਵਸਥਾ ਟਿਕਾਊ ਤੇ ਸਦੀਵੀਂ ਨਹੀਂ ਹੈ।
 


Babita

Content Editor

Related News