ਵੀ. ਸੀ. ਮਾਮਲੇ ''ਤੇ ਬੀਰ ਦਵਿੰਦਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰੇ ''ਆਪ''

Saturday, Jul 30, 2022 - 06:33 PM (IST)

ਵੀ. ਸੀ. ਮਾਮਲੇ ''ਤੇ ਬੀਰ ਦਵਿੰਦਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰੇ ''ਆਪ''

ਜਲੰਧਰ— ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੇ ਗਏ ਵਤੀਰੇ ਦੀ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਡਾ. ਰਾਜ ਬਹਾਦਰ ਨੂੰ ਜਨਤਕ ਤੌਰ ’ਤੇ ਅਪਮਾਨਿਤ ਕਰਨਾ ਬੇਹੱਦ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦੇ ਤਾਨਾਸ਼ਾਹੀ ਰਵੱਈਏ ਨੂੰ ਵੇਖਦੇ ਹੋਏ ਹਸਪਤਾਲਾਂ ’ਚ ਸੇਵਾ ਕਰ ਰਹੇ ਸਮੁੱਚੇ ਡਾਕਟਰ ਹੜਤਾਲ ’ਤੇ ਜਾਣ,  ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੂੰ ਮੰਤਰੀ ਵੱਲੋਂ ਕੀਤੇ ਗਏ ਰਵੱਈਏ ’ਤੇ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਹੜਤਾਲ ’ਤੇ ਜਾਣ ਨਾਲ ਸਿਹਤ ਸੇਵਾਵਾਂ ਠੱਪ ਹੋ ਸਕਦੀਆਂ ਹਨ। 

ਇਹ ਵੀ ਪੜ੍ਹੋ:ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ, ਕੁਝ ਮਹੀਨਿਆਂ ਦੇ ਮਹਿਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ

‘ਆਪ’ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਦਾ ਸਹੀ ਢੰਗ ਨਾਲ ਇਲਾਜ ਕਰਨ ’ਚ ਮਾਹਿਰ ਅਤੇ ਪੰਜ ਸੂਬੇ ਜਿਸ ’ਚ ਪੰਜਾਬ, ਹਰਿਆਣਾ, ਯੂਟੀ ਚੰਡੀਗੜ੍ਹ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਸ਼ਾਮਲ ਹਨ, ਦੇ ਮਰੀਜ਼ਾਂ ਦੀ ਸੇਵਾ ਕਰਨ ਲਈ ਮੁਹਾਰਤ ਤੋਂ ਜਾਣੂੰ ਹੋਣ ਵਾਲੇ ਉੱਚ ਕੱਦ ਦੇ ਵਿਅਕਤੀ ਨਾਲ ਅਜਿਹਾ ਭੱਦਾ ਮਜ਼ਾਕ ਉਡਾਇਆ ਜਾਣਾ, ਬੇਹੱਦ ਨਿੰਦਣਯੋਗ ਹੈ। 

ਇਹ ਵੀ ਪੜ੍ਹੋ: ਮੋਰਿੰਡਾ ਵਿਖੇ ਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਪਿਆ ਚੀਕ-ਚਿਹਾੜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News