ਬਰਡ ਫਲੂ : ਪੰਜਾਬ ਸਰਕਾਰ ਨੇ ਸੂਬੇ ਨੂੰ 'ਕੰਟਰੋਲਡ ਏਰੀਆ' ਐਲਾਨਿਆ, ਲਿਆ ਗਿਆ ਇਹ ਵੱਡਾ ਫ਼ੈਸਲਾ

Saturday, Jan 09, 2021 - 08:51 AM (IST)

ਬਰਡ ਫਲੂ : ਪੰਜਾਬ ਸਰਕਾਰ ਨੇ ਸੂਬੇ ਨੂੰ 'ਕੰਟਰੋਲਡ ਏਰੀਆ' ਐਲਾਨਿਆ, ਲਿਆ ਗਿਆ ਇਹ ਵੱਡਾ ਫ਼ੈਸਲਾ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵੱਲੋਂ ਗੁਆਂਢੀ ਸੂਬਿਆਂ 'ਚ ਪੰਛੀਆਂ ਸਮੇਤ ਪੋਲਟਰੀ ਨੂੰ ਪ੍ਰਭਾਵਿਤ ਕਰਨ ਵਾਲੇ ਏਵੀਅਨ ਇੰਫਲੂਏਂਜਾ (ਬਰਡ ਫਲੂ) ਦੇ ਫੈਲਾਅ ਦੇ ਮੱਦੇਨਜ਼ਰ ਸੂਬੇ ਨੂੰ ‘ਕੰਟਰੋਲਡ ਏਰੀਆ’ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ਮੋਹਾਲੀ ਪੁਲਸ ਦਾ ਕਾਰਨਾਮਾ, ਕਿਸਾਨਾਂ ਨੂੰ ਮਦਦ ਭੇਜਣ ਲਈ ਲਾਏ ਟੈਂਟ ਪੁਟਵਾਏ (ਵੀਡੀਓ)

ਇੱਕ ਹੋਰ ਵੱਡੇ ਫ਼ੈਸਲੇ ਤਹਿਤ ਪੰਜਾਬ ਸਰਕਾਰ ਵੱਲੋਂ 15 ਜਨਵਰੀ, 2021 ਤੱਕ ਤੁਰੰਤ ਪ੍ਰਭਾਵ ਨਾਲ ਪੰਜਾਬ 'ਚ ਪੋਲਟਰੀ ਅਤੇ ਬਿਨਾਂ ਪ੍ਰੋਸੈੱਸ ਵਾਲੇ ਪੋਲਟਰੀ ਮੀਟ ਸਮੇਤ ਜੀਵਤ ਪੰਛੀਆਂ ਦੀ ਦਰਾਮਦ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਫ਼ੈਸਲੇ ਨੂੰ ਅਗਾਮੀ ਸਥਿਤੀ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ।

ਇਹ ਵੀ ਪੜ੍ਹੋ : 'JEE ਐਡਵਾਂਸਡ ਪ੍ਰੀਖਿਆ' ਦੀ ਤਾਰੀਖ਼ ਦਾ ਐਲਾਨ, ਇਸ ਸਾਲ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ

ਇਥੋਂ ਜਾਰੀ ਇੱਕ ਪ੍ਰੈਸ ਬਿਆਨ 'ਚ ਪਸ਼ੂ ਪਾਲਣ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵੀ. ਕੇ. ਜੰਜੂਆ ਨੇ ਦੱਸਿਆ ਕਿ ਏਵੀਅਨ ਇੰਫਲੂਏਂਜਾ ਦੇ ਫੈਲਾਅ ਨੂੰ ਰੋਕਣ/ਕੰਟਰੋਲ ਲਈ ਇਹ ਦੋਵੇਂ ਫ਼ੈਸਲੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਲਏ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਬੀਮਾਰੀ ਦਰਮਿਆਨ 'ਸ਼ਰਾਬ' ਦੀ ਵਿਕਰੀ 15 ਫ਼ੀਸਦੀ ਵਧੀ

ਉਨ੍ਹਾਂ ਅੱਗੇ ਕਿਹਾ ਕਿ ਇਹ ਫ਼ੈਸਲੇ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਇੰਫੈਕਸ਼ਨ ਐਂਡ ਕੰਟਾਜੀਅਸ ਡਸੀਜ਼ਿਜ ਐਕਟ, 2009 ਤਹਿਤ ਸੂਚੀਬੱਧ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਲਈ ਸਬੰਧਿਤ ਧਾਰਾਵਾਂ ਅਨੁਸਾਰ ਲਏ ਗਏ ਹਨ।
ਨੋਟ : ਬਰਡ ਫਲੂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ ਦਿਓ ਰਾਏ


author

Babita

Content Editor

Related News