ਪੰਜਾਬ 'ਚ 'ਬਰਡ ਫਲੂ' ਦਾ ਪਹਿਲਾ ਮਾਮਲਾ ਆਇਆ ਸਾਹਮਣੇ, ਇਸ ਜ਼ਿਲ੍ਹੇ 'ਚ ਰਿਪੋਰਟ ਆਈ ਪਾਜ਼ੇਟਿਵ
Thursday, Jan 21, 2021 - 10:14 AM (IST)
ਡੇਰਾਬੱਸੀ (ਗੁਰਪ੍ਰੀਤ) : ਪੰਜਾਬ 'ਚ ਵੀ ਬਰਡ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆ ਗਿਆ ਹੈ। ਮੋਹਾਲੀ 'ਚ ਡੇਰਾਬੱਸੀ ਦੇ ਨਜ਼ਦੀਕ ਸਥਿਤ ਪਿੰਡ ਬੇਹੜਾ ਦੇ ਦੋ ਪੋਲਟਰੀ ਫਾਰਮਾਂ 'ਚ ਬਰਡ ਫਲੂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਮਗਰੋਂ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਤੇ ਚੰਡੀਗੜ੍ਹ ਪੁਲਸ ਨੂੰ ਲੋੜੀਂਦੇ ਲਾਰੈਂਸ਼ ਬਿਸ਼ਨੋਈ ਗੈਂਗ ਦੇ 4 ਸਾਥੀ ਅਸਲੇ ਸਣੇ ਗ੍ਰਿਫ਼ਤਾਰ
ਇੱਥੇ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਇੱਥੇ ਵੱਡੀ ਗਿਣਤੀ 'ਚ ਮੁਰਗੀਆਂ ਮਰੀਆਂ ਪਾਈਆਂ ਗਈਆਂ ਸਨ, ਜਿਸ ਤੋਂ ਬਾਅਦ ਪਸ਼ੂ ਪਾਲਣ ਮਹਿਕਮੇ ਵੱਲੋਂ ਡੇਰਾਬੱਸੀ ਦੇ ਵੱਖ-ਵੱਖ ਪੋਲਟਰੀ ਫਾਰਮਾਂ ਤੋਂ 300 ਦੇ ਕਰੀਬ ਟੈਸਟਿੰਗ ਲਈ ਨਮੂਨੇ ਲੈ ਕੇ ਜਲੰਧਰ ਲੈਬ 'ਚ ਜਾਂਚ ਲਈ ਭੇਜੇ ਗਏ ਸਨ। ਜਲੰਧਰ ਲੈਬ 'ਚ ਪਿੰਡ ਬੇਹੜਾ ਸਥਿਤ ਅਲਫ਼ਾ ਪੋਲਟਰੀ ਫ਼ਾਰਮ ਅਤੇ ਰਾਇਲ ਪੋਲਟਰੀ ਫਾਰਮਾਂ ਦੀ ਰਿਪੋਰਟ ਸ਼ੱਕੀ ਦੱਸੀ ਗਈ।
ਇਹ ਵੀ ਪੜ੍ਹੋ : ਭਾਰਤੀ ਚੋਣ ਕਮਿਸ਼ਨ ਵੱਲੋਂ 25 ਜਨਵਰੀ ਨੂੰ ਕੀਤੀ ਜਾਵੇਗੀ ਈ-ਈ. ਪੀ. ਆਈ. ਸੀ. ਦੀ ਸ਼ੁਰੂਆਤ
ਇਸ ਤੋਂ ਬਾਅਦ ਨਮੂਨਿਆਂ ਦੀ ਆਖ਼ਰੀ ਪੁਸ਼ਟੀ ਲਈ ਇਨ੍ਹਾਂ ਨੂੰ ਭੋਪਾਲ ਜਾਂਚ ਲਈ ਭੇਜਿਆ ਗਿਆ ਸੀ, ਜਿੱਥੋਂ ਬੁੱਧਵਾਰ ਨੂੰ ਬਰਡ ਫਲੂ ਦੀ ਪੁਸ਼ਟੀ ਹੋ ਗਈ ਹੈ। ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਮੋਹਾਲੀ ਦੇ ਪ੍ਰਬੰਧਕੀ ਅਧਿਕਾਰੀ ਹਰਕਤ 'ਚ ਆਏ। ਰਿਪੋਰਟ ਪਾਜ਼ੇਟਿਵ ਪਾਏ ਜਾਣ ਮਗਰੋਂ ਵੀਰਵਾਰ ਤੋਂ ਦੋਹਾਂ ਪੋਲਟਰੀ ਫਾਰਮਾਂ ਦੀਆਂ ਮੁਰਗੀਆਂ ਨੂੰ ਮਾਰਨਾ ਸ਼ੁਰੂ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਟਿੱਕਰੀ ਬਾਰਡਰ 'ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਉਕਤ ਦੋਹਾਂ ਪੋਲਟਰੀ ਫਾਰਮਾਂ 'ਚ ਬਰਡ ਫਲੂ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਵੀਰਵਾਰ ਤੋਂ ਮੁਰਗੀਆਂ ਨੂੰ ਮਾਰਨ ਦੀ ਕਾਰਵਾਈ ਨੂੰ ਅਮਲ 'ਚ ਲਿਆਂਦਾ ਜਾਵੇਗਾ, ਜਿਸ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਇਹ ਕਾਰਵਾਈ ਸ਼ੁਰੂ ਹੋਵੇਗੀ। ਇਕ ਕਿਲੋਮੀਟਰ ਦੇ ਖੇਤਰ 'ਚ ਸਫ਼ਾਈ ਮੁਹਿੰਮ ਚਲਾਈ ਜਾਵੇਗੀ।
ਨੋਟ : ਪੰਜਾਬ 'ਚ ਬਰਡ ਫਲੂ ਦੀ ਪੁਸ਼ਟੀ ਹੋਣ ਬਾਰੇ ਕੁਮੈਂਟ ਬਾਕਸ 'ਚ ਦਿਓ ਰਾਏ