ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸਜਿਆ ਸ੍ਰੀ ਦਰਬਾਰ ਸਾਹਿਬ, ਵੱਡੀ ਗਿਣਤੀ ''ਚ ਸੰਗਤਾਂ ਨਤਮਸਤਕ

Saturday, Oct 19, 2024 - 06:26 PM (IST)

ਅੰਮ੍ਰਿਤਸਰ- ਅੱਜ ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਲੱਖਾਂ ਦੀ ਗਿਣਤੀ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਗੁਰੂ ਘਰ 'ਚ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਕ ਵਿਸ਼ਾਲ ਲੰਗਰ ਲਗਾਇਆ ਗਿਆ ਹੈ।

PunjabKesari

PunjabKesari

ਇਹ ਵੀ ਪੜ੍ਹੋ-  ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ’ਚ ਇਸ਼ਨਾਲ ਕੀਤਾ ਅਤੇ 4-5 ਘੰਟੇ ਕਤਾਰਾਂ ’ਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਜੀ ਦਾ ਅਸ਼ੀਰਵਾਦ ਲਿਆ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ’ਚ ਆਈਆਂ ਸੰਗਤਾਂ ਫੁੱਲਾਂ ਨਾਲ ਸਜਾਏ ਹੋਏ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ ਦੇਖ ਬਹੁਤ ਹੀ ਖੁਸ਼ ਨਜ਼ਰ ਆਈਆਂ ਅਤੇ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਮੰਨ ਰਹੀਆਂ ਹਨ।

PunjabKesari

PunjabKesari

ਇਹ ਵੀ ਪੜ੍ਹੋ-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਪਰਸੋਂ ਤੋਂ ਸ਼ੁਰੂ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਦੇਰ ਸ਼ਾਮ ਤੱਕ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News