ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨਤਮਸਤਕ

Monday, Feb 10, 2025 - 12:34 PM (IST)

ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨਤਮਸਤਕ

ਅੰਮ੍ਰਿਤਸਰ- ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਰਹੀਆਂ ਹਨ। ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਉੱਥੇ ਹੀ ਸੰਗਤ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਆਪਣੇ ਆਪ ਨੂੰ ਵਡਭਾਗਾ ਵੀ ਸਮਝ ਰਹੀਆਂ ਹਨ। 

PunjabKesari

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਇਸ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੱਤੀ  ਅਤੇ  ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋ 1630 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਅਤੇ ਕੀਰਤਪੁਰ ਸਾਹਿਬ ਦੀ ਧਰਤੀ 'ਤੇ ਅੱਜ ਦੇ ਦਿਨ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਦਰਬਾਰ ਸਾਹਿਬ ਵੀ ਸੰਗਤਾਂ ਅੱਜ ਦੇ ਦਿਨ ਵੱਡੀ ਗਿਣਤੀ 'ਚ ਮੱਥਾ ਟੇਕਣ ਪੁਹੰਚ ਰਹੀਆਂ ਹਨ। 

PunjabKesari

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News