ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਸ੍ਰੀ ਕੰਧ ਸਾਹਿਬ 'ਚ ਹੋ ਰਹੀਆਂ ਨਤਮਸਤਕ

11/27/2023 2:35:36 PM

ਗੁਰਦਾਸਪੁਰ (ਗੁਰਪ੍ਰੀਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਹਾਸਿਕ ਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਉਥੇ ਹੀ ਇਸ ਗੁਰਦੁਆਰਾ ਸਾਹਿਬ 'ਚ ਮੌਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਕੰਧ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ 'ਚ ਸੰਗਤਾਂ ਦੂਰ-ਦਰਾਡੇ ਤੋਂ ਆਉਂਦੀਆਂ ਹਨ।

ਇਹ ਵੀ ਪੜ੍ਹੋ- ਬਾਬਾ ਨਾਨਕ ਜੀ ਦੇ ਗੁਰਪੁਰਬ 'ਤੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀਆਂ, ਤਸਵੀਰਾਂ

ਅੱਜ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ ਅਤੇ ਸੰਗਤ ਇਸ ਗੁਰੂ ਪੁਰਬ 'ਤੇ ਦੀਪ ਮਾਲਾ ਕਰ ਰਹੀਆਂ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੀ ਹੈ। ਹਰ ਕੋਈ ਗੁਰੂ ਜੀ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੁਲਸ ਤੇ BSF ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਪਿਸਤੌਲ ਤੇ ਦੋ ਮੈਗਜ਼ੀਨ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan