ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 10 ਟਨ ਫੁੱਲਾਂ ਨਾਲ ਸਜਾਇਆ ਸ੍ਰੀ ਦਰਬਾਰ ਸਾਹਿਬ (ਤਸਵੀਰਾਂ)
Tuesday, Oct 07, 2025 - 11:21 AM (IST)

ਅੰਮ੍ਰਿਤਸਰ (ਸਰਬਜੀਤ)-ਗੁਰੂ ਨਗਰੀ ਦੇ ਬਾਣੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਦੇਸ਼-ਵਿਦੇਸ਼ਾਂ ਤੋਂ ਏਅਰ ਕੰਡੀਸ਼ਨਰ ਗੱਡੀਆਂ ਵਿਚ ਆਏ ਬਹੁਕਿਸਮੀ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਪ੍ਰਕਿਰਮਾ ਵਾਲੀ ਸਾਈਡ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਚਾਰੋਂ ਪਾਸੇ 10 ਟਨ ਫੁੱਲਾਂ ਦੀ ਸਜਾਵਟ ਕੀਤੀ ਜਾ ਰਹੀ ਹੈ, ਜਿਸ ਦੀ ਸੇਵਾ ਬੰਬੇ ਤੋਂ ਭਾਈ ਇਕਬਾਲ ਸਿੰਘ ਵੱਲੋਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਈ ਸੁਰਿੰਦਰਪਾਲ ਸਿੰਘ ਵੱਲੋਂ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅਤੇ ਰੇਲਵੇ ਸਟੇਸ਼ਨ ’ਤੇ ਵੀ ਇਸੇ ਤਰ੍ਹਾਂ ਵੱਖ-ਵੱਖ ਤਰ੍ਹਾਂ ਦੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ
ਪਹਿਲੀ ਵਾਰ ਹੋਵੇਗੀ ਇਲੈਕਟ੍ਰਾਨਿਕ ਆਤਿਸ਼ਬਾਜ਼ੀ
ਮੈਨੇਜਰ ਧੰਗੇੜਾ ਨੇ ਦੱਸਿਆ ਕਿ 7 ਅਕਤੂਬਰ ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਦੀ ਆਰੰਭਤਾ ਮੌਕੇ ਬਰਨਾਲੇ ਦੀਆਂ ਸੰਗਤਾਂ ਵੱਲੋਂ ਇਲੈਕਟ੍ਰਾਨਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ, ਜਿਸ ਦਾ ਨਜ਼ਾਰਾ ਸੰਗਤਾਂ ਨੂੰ ਪਹਿਲੀ ਵਾਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮੌਸਮ ਵਿਚ ਖਰਾਬੀ ਰਹੀ ਤਾਂ ਫਿਰ ਇਹ ਆਤਿਸ਼ਬਾਜੀ ਨਹੀਂ ਚਲਾਈ ਜਾ ਸਕਦੀ ਹੈ। ਇਸ ਲਈ ਮੌਸਮ ਦੇ ਹਿਸਾਬ ਨਾਲ ਇਸ ਦੀ ਵਰਤੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਹਾਜ਼ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ : ਮੈਨੇਜਰ ਧੰਗੇੜਾ
ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਕਰਨਾਲ ਦੀਆਂ ਸੰਗਤਾਂ ਵੱਲੋਂ ਬਾਬਾ ਸਰਬਜੀਤ ਸਿੰਘ ਦੀ ਅਗਵਾਈ ਵਿਚ ਅੰਮ੍ਰਿਤਸਰ ਦੇ ਗੋਲਡਨ ਗੇਟ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਰੰਗ-ਬਿਰੰਗੀਆਂ ਲਾਈਟਾਂ ਲਗਾਉਣ ਦੀ ਸੇਵਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚੰਬੇ ਦੀ ਸੰਗਤ ਵੱਲੋਂ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੀਰਤਨ ’ਤੇ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਅਤੇ ਅੰਮ੍ਰਿਤਸਰ ਹੋਟਲ ਐਸੋਏਸ਼ਨ ਵੱਲੋਂ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ 1000 ਦੇ ਕਰੀਬ ਹੋਟਲਾਂ ਦੇ ਕਮਰੇ ਫ੍ਰੀ ਦਿੱਤੇ ਜਾਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ ਰਹਿਣਗੀਆਂ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8