ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ

02/05/2024 5:20:08 PM

ਜਲੰਧਰ- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 24 ਫਰਵਰੀ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਅਮਰਜੀਤ ਬੈਂਸ ਮੰਤਰੀ ਵੀ ਮੌਜੂਦ ਸਨ, ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਮੰਤਰੀ ਨੇ ਇਹ ਵੀ ਕਿਹਾ ਕਿ ਅਧਿਕਾਰੀਆਂ ਵੱਲੋਂ ਸਮੁੱਚੇ ਲੋੜੀਂਦੇ ਪ੍ਰਬੰਧ ਤਰਜੀਹ ਦੇ ਆਧਾਰ ’ਤੇ ਯਕੀਨੀ ਬਣਾਏ ਜਾਣ। ਉਨ੍ਹਾਂ ਹਰੇਕ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਸਟਾਫ਼ ਵੱਲੋਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ, ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਇਸ ਮਹੱਤਵਪੂਰਣ ਦਿਵਸ ਨੂੰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ। 

ਇਹ ਵੀ ਪੜ੍ਹੋ: ਪੁਰਤਗਾਲ 'ਚ ਦਸੂਹਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਫਲਸਫਾ ਅੱਜ ਵੀ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਸੇਧ ਦਿੰਦਾ ਹੈ। ਉਨ੍ਹਾਂ ਨਗਰ ਨਿਗਮ ਜਲੰਧਰ ਨੂੰ ਸ਼ਹਿਰ ਵਿੱਚ ਖਾਸ ਕਰਕੇ ਇਸ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਪੁਲਸ ਅਫ਼ਸਰ ਦਾ ਘਰ, ਪੁੱਤ ਦੀ ਓਵਰਡੋਜ਼ ਨਾਲ ਮੌਤ, ਗਮ 'ਚ ਪਤਨੀ ਤੇ ਖ਼ੁਦ ਵੀ ਤੋੜ ਗਿਆ ਦਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


shivani attri

Content Editor

Related News