ਫਗਵਾੜਾ : ਦੇਰ ਰਾਤ ਜਨਮ ਦਿਨ ਦੀ ਪਾਰਟੀ ਕਰ ਰਹੇ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

Friday, Dec 08, 2017 - 11:36 PM (IST)

ਫਗਵਾੜਾ : ਦੇਰ ਰਾਤ ਜਨਮ ਦਿਨ ਦੀ ਪਾਰਟੀ ਕਰ ਰਹੇ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ (ਜਲੋਟਾ) : ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ 'ਚ ਬੀਤੀ ਦੇਰ ਰਾਤ ਜਨਮ ਦਿਨ ਦੀ ਪਾਰਟੀ 'ਚ ਪੈਂਦੇ ਰੌਲੇ-ਰੱਪੇ ਨੂੰ ਲੈ ਕੇ ਹੋਈ ਲੜਾਈ ਵਿਚ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਆਸ਼ੀਸ਼ ਪੁੱਤਰ ਸ਼ਿਬਦੀ ਪ੍ਰਸ਼ਾਦ ਵਾਸੀ ਸ਼ਿਲਾਂਗ ਵਜੋਂ ਹੋਈ ਹੈ। ਆਸ਼ੀਸ਼ ਫਗਵਾੜਾ ਵਿਖੇ ਪੀ. ਜੀ. ਵਿਚ ਰਹਿ ਰਿਹਾ ਸੀ।
ਜਾਣਕਾਰੀ ਅਨੁਸਾਰ ਇਹ ਲੋਕ ਬੀਤੀ ਰਾਤ ਆਪਣੇ ਦੋਸਤ ਰਿਸ਼ਵ ਦਾ ਜਨਮ ਦਿਨ ਮਨਾ ਰਹੇ ਸਨ ਤਾਂ ਲਗਭਗ ਦੋ ਵਜੇ ਰੌਲਾ-ਰੱਪਾ ਪੈਣ ਕਰਕੇ ਸਾਹਮਣੇ ਰਹਿਣ ਵਾਲੇ ਪਰਿਵਾਰ ਦਾ ਉਕਤ ਦਾ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਆਸ਼ੀਸ਼ 'ਤੇ ਕਈ ਵਾਰ ਅਜਿਹੇ ਹੋਏ ਕਿ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਤਨਾਮਪੁਰਾ ਦੇ ਥਾਣਾ ਮੁਖੀ ਸੁਖਪਾਲ ਸਿੰਘ ਨੇ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News