ਤਰਨਤਾਰਨ ''ਚ ਵੱਡੀ ਵਾਰਦਾਤ, ਜਨਮ ਦਿਨ ਤੋਂ ਇਕ ਦਿਨ ਪਹਿਲਾਂ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ

7/28/2020 11:18:37 AM

ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਪਿੰਡ ਘੜਕਾ ਵਿਖੇ ਬੀਤੀ ਰਾਤ ਇਕ ਨੌਜਵਾਨ ਮੁੰਡੇ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਕਿਰਚਾਂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਥਾਣਾ ਚੋਹਲਾ ਦੇ ਮੁਖੀ ਸੋਨਮ ਦੀਪ ਕੌਰ ਨੇ ਦੱਸਿਆ ਕਿ ਜੁਗਰਾਜ ਸਿੰਘ (18) ਪੁੱਤਰ ਬਲਕਾਰ ਨਿਵਾਸੀ ਪਿੰਡ ਘੜਕਾ ਬੀਤੀ ਰਾਤ ਘਰੋਂ ਬਾਹਰ ਗਿਆ ਹੋਇਆ ਸੀ ਪਰ ਵਾਪਸ ਨਹੀਂ ਪਰਤਿਆ। ਇਸ ਤੋਂ ਬਾਅਦ ਪਰਿਵਾਰ ਵਲੋਂ ਨੌਜਵਾਨ ਦੀ ਬਹੁਤ ਭਾਲ ਕੀਤੀ ਗਈ ਸੀ। ਇਸ ਦੌਰਾਨ ਮੰਗਲਵਾਰ ਦੀ ਸਵੇਰੇ ਜੁਗਰਾਜ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਜੁਗਰਾਜ ਸਿੰਘ ਦਾ ਅੱਜ ਜਨਮ ਦਿਨ ਸੀ ਅਤੇ ਅੱਜ ਹੀ ਉਸ ਨੇ 18 ਸਾਲ ਦਾ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਅਣਪਛਾਤਿਆਂ ਵਲੋਂ ਕਿਰਚਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਮੋਗਾ 'ਚ ਦਿਨ-ਦਿਹਾੜੇ ਕੱਪੜਾ ਵਪਾਰੀ ਦਾ ਕਤਲ ਕਰਨ ਵਾਲੇ ਗੈਂਗਸਟਰ ਸੁੱਖਾ ਲੰਮੇ ਦੀ ਫਿਰ ਪੁਲਸ ਨੂੰ ਵੰਗਾਰ

PunjabKesari

ਥਾਣਾ ਚੋਹਲਾ ਦੇ ਮੁਖੀ ਨੇ ਦੱਸਿਆ ਕਿ ਇਸ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਹ ਨੌਜਵਾਨ ਗਰੀਬ ਪਰਿਵਾਰ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ। ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਭੈਣ ਵਲੋਂ ਪੜ੍ਹਾਈ ਲਈ ਸਮਝਾਉਣ 'ਤੇ 8ਵੀਂ ਕਲਾਸ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ


Gurminder Singh

Content Editor Gurminder Singh