ਜਨਮ ਦਿਨ ਮੌਕੇ ਸਾਈਬਰ ਸੈੱਲ ਦੇ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ

Monday, Nov 09, 2020 - 08:04 PM (IST)

ਮੋਗਾ : ਸਾਈਬਰ ਸੈੱਲ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਬੰਟੀ ਦੀ ਐਤਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਜਿਸ ਦਿਨ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ ਹੋਈ, ਉਸ ਦਿਨ ਉਨ੍ਹਾਂ ਦਾ ਜਨਮ ਦਿਨ ਵੀ ਸੀ। ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਬਲਦੇਵ ਸਿੰਘ ਬੰਟੀ ਇਥੇ ਅਡਾਨੀ ਅਨਾਜ ਭੰਡਾਰ ਅੱਗੇ ਕਿਸਾਨ ਜਥੇਬੰਦੀਆਂ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਲਈ ਸੁਰੱਖਿਆ ਵਜੋਂ ਤਾਇਨਾਤ ਸਨ।

ਇਹ ਵੀ ਪੜ੍ਹੋ :  ਚਾਵਾਂ ਨਾਲ ਕਰਵਾਈ ਲਵ-ਮੈਰਿਜ ਦਾ ਖ਼ੌਫਨਾਕ ਅੰਤ, ਉਹ ਹੋਇਆ ਜੋ ਸੋਚਿਆ ਨਾ ਸੀ

ਐਤਵਾਰ ਨੂੰ ਹੀ ਉਨ੍ਹਾਂ ਦਾ ਜਨਮ ਦਿਨ ਸੀ। ਉਹ ਮੂਲ ਰੂਪ ਵਿਚ ਕਪੂਰਥਲਾ ਦੇ ਰਹਿਣ ਵਾਲੇ ਸਨ ਅਤੇ ਇਥੇ ਸਾਈਬਰ ਸੈੱਲ ਦੇ ਇੰਚਾਰਜ ਸਨ। ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਕਾਰਨ ਕਰੀਬ ਮਹੀਨਾ ਪਹਿਲਾਂ ਇੰਸਪੈਕਟਰ ਬਲਦੇਵ ਸਿੰਘ ਦਾ ਪੁਲਸ ਲਾਈਨ ਵਿਖੇ ਤਬਾਦਲਾ ਹੋਇਆ ਸੀ ਤੇ ਉਨ੍ਹਾਂ ਨੂੰ ਅਡਾਨੀ ਅਨਾਜ ਭੰਡਾਰ ਅੱਗੇ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ :  ਪੁਲਸ ਨੇ ਤਿੰਨ ਦਿਨਾਂ ਦੇ ਰਿਮਾਂਡ 'ਤੇ ਲਈ ਸਬ-ਇੰਸਪੈਕਟਰ ਸੰਦੀਪ ਕੌਰ


Gurminder Singh

Content Editor

Related News