ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ

Wednesday, Sep 23, 2020 - 03:15 PM (IST)

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਵੱਲੋਂ 24 ਸਤੰਬਰ ਨੂੰ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫ਼ਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ ਤੇ ਸ. ਬਲਦੇਵ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸੁਰਪਵਾਈਜ਼ਰ ਸ. ਕਾਬਲ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ 25 ਨੂੰ ਪੰਜਾਬ ਬੰਦ ਦੇ ਸਮਰਥਨ 'ਚ ਕਿਸਾਨਾਂ ਦਾ ਸਾਥ ਦੇਵੇਗਾ : ਢਿੱਲੋਂ


author

Anuradha

Content Editor

Related News