ਸੈਕਟਰ-49 ''ਚ ਪਾਰਟੀ ਦੌਰਾਨ ਚੱਲੀਆਂ ਗੋਲੀਆਂ, 1 ਦੀ ਮੌਤ, 2 ਜ਼ਖਮੀ

Wednesday, Mar 06, 2019 - 03:03 PM (IST)

ਸੈਕਟਰ-49 ''ਚ ਪਾਰਟੀ ਦੌਰਾਨ ਚੱਲੀਆਂ ਗੋਲੀਆਂ, 1 ਦੀ ਮੌਤ, 2 ਜ਼ਖਮੀ

ਚੰਡੀਗੜ੍ਹ (ਭਗਵਤ) - ਚੰਡੀਗੜ੍ਹ ਦੇ ਸੈਕਟਰ-49 'ਚ ਬੁੱਧਵਾਰ ਸਵੇਰੇ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਕੁਝ ਲੋਕਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਅਤੇ 2 ਲੋਕ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ। ਫਾਈਰਿੰਗ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਮਿਲੀ ਜਾਣਕਾਰੀ ਅਨੁਸਾਰ ਸੈਕਟਰ-49 ਦੇ ਮਕਾਨ ਨੰਬਰ-2813 'ਚ ਮੰਗਲਵਾਰ ਦੇਰ ਰਾਤ ਪਾਰਟੀ ਚੱਲ ਰਹੀ ਸੀ, ਜਿਸ ਦੌਰਾਨ ਕੁਝ ਲੋਕਾਂ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਹੋਣ ਤੋਂ ਬਾਅਦ ਉਹ ਪੁਲਸ ਥਾਣੇ ਪਹੁੰਚ ਗਏ, ਜਿੱਥੇ ਜਾਣ ਦੇ ਬਾਵਜੂਦ ਵੀ ਉਨ੍ਹਾਂ ਦਾ ਝਗੜਾ ਸ਼ਾਂਤ ਨਹੀਂ ਹੋਇਆ। ਇਸ ਤੋਂ ਬਾਅਦ ਉਕਤ ਲੋਕਾਂ ਨੇ ਅੱਜ ਸਵੇਰੇ ਉਨ੍ਹਾਂ ਨੇ ਘਰ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ.ਕੈਮਰੇ 'ਚ ਕੈਦ ਹੋ ਗਈ ਹੈ, ਜਿਸ ਦੇ ਆਧਾਰ 'ਤੇ ਪੁਲਸ ਵਲੋਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।


author

rajwinder kaur

Content Editor

Related News