ਜਨਮ ਦਿਨ ਮਨਾ ਕੇ ਪਰਤ ਰਹੇ ਦੋਸਤਾਂ ਦੀ ਕਾਰ ਡਰੇਨ ''ਚ ਡਿਗੀ, ਦੋ ਨੌਜਵਾਨਾਂ ਦੀ ਮੌਤ

Wednesday, May 27, 2020 - 06:31 PM (IST)

ਜਨਮ ਦਿਨ ਮਨਾ ਕੇ ਪਰਤ ਰਹੇ ਦੋਸਤਾਂ ਦੀ ਕਾਰ ਡਰੇਨ ''ਚ ਡਿਗੀ, ਦੋ ਨੌਜਵਾਨਾਂ ਦੀ ਮੌਤ

ਪਾਤੜਾਂ (ਚੋਪੜਾ) : ਅੱਜ ਸਵੇਰੇ ਤੜਕਸਾਰ ਸੰਗਰੂਰ ਰੋਡ ਦੇ ਨੇੜੇ ਪਿੰਡ ਦੁਗਾਲ ਵਿਖੇ ਇਕ ਕਾਰ ਬੇਕਾਬੂ ਹੋ ਕੇ ਡਰੇਨ ਵਿਚ ਜਾ ਡਿੱਗੀ ਜਿਸ ਕਾਰਨ ਕਾਰ ਵਿਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਬਾਰੇ ਪਤਾ ਚੱਲਦੇ ਹੀ ਥਾਣਾ ਪਾਤੜਾਂ ਦੀ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਯਾਦਪ੍ਰੀਤ ਸਿੰਘ (26) ਵਾਸੀ ਲਾਡਵੰਜਾਰਾ ਤੇ ਕੁਲਵਿੰਦਰ ਸਿੰਘ (27) ਵਾਸੀ ਚੱਠਾ ਨਨਹੇੜਾ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਲਈ ਲਿਜਾਇਆ ਗਿਆ । ਜ਼ਖ਼ਮੀਆਂ ਵਿਚ ਹਰਮਨ ਸਿੰਘ ਜ਼ਿਲ੍ਹਾ ਫਤਹਿਗੜ੍ਹ ਸ਼ਾਹਿਬ, ਗੁਰਵੀਰ ਸਿੰਘ ਵਾਸੀ ਪਿੰਡ ਘਨੌਰੀ ਕਲਾਂ, ਹਨੀ ਜਹਾਨਖੇੜਾ ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਭਾਰੀ ਵਾਧਾ, 15 ਹੋਰ ਦੀ ਰਿਪੋਰਟ ਆਈ ਪਾਜ਼ੇਟਿਵ  

ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਤਿੰਨ ਵਜੇ ਦੇ ਕਰੀਬ ਪੰਜੇ ਨੌਜਵਾਨ ਕਾਰ 'ਚ ਸਵਾਰ ਹੋ ਕੇ ਮ੍ਰਿਤਕ ਯਾਦਪ੍ਰੀਤ ਸਿੰਘ ਦਾ ਜਨਮ ਦਿਨ ਮਨਾ ਕੇ ਜਾ ਰਹੇ ਸਨ ਜਿਨ੍ਹਾਂ ਨੂੰ ਯਾਦਪ੍ਰੀਤ ਸਿੰਘ ਛੱਡਣ ਲਈ ਜਾ ਰਿਹਾ ਸੀ ਜਿਵੇਂ ਹੀ ਉਨ੍ਹਾਂ ਦੀ ਕਾਰ ਪਾਤੜਾਂ ਨੇੜੇ ਪਿੰਡ ਦੁਗਾਲ ਕੋਲ ਪਹੁੰਚੀ ਤਾਂ ਡਿਵਾਈਡਰ ਨਾਲ ਟਕਰਾ ਕੇ ਡਰੇਨ 'ਚ ਜਾ ਡਿੱਗੀ ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪੁਲਸ ਨੇ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ।

ਇਹ ਵੀ ਪੜ੍ਹੋ : ਗਰਮੀ ਨਾਲ ਹਾਲੋ-ਬੇਹਾਲ ਹੋਏ ਪੰਜਾਬ ਵਾਸੀਆਂ ਨੂੰ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਸੁਣਾਈ ਚੰਗੀ ਖਬਰ    


author

Gurminder Singh

Content Editor

Related News