ਜਲੰਧਰ ਵਿਖੇ ਬਿਸਕੁਟ ਫੈਕਟਰੀ ''ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

Wednesday, Sep 16, 2026 - 11:51 AM (IST)

ਜਲੰਧਰ ਵਿਖੇ ਬਿਸਕੁਟ ਫੈਕਟਰੀ ''ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ

ਜਲੰਧਰ (ਸੋਨੂੰ)- ਜਲੰਧਰ ਦੇ ਲੰਮਾ ਪਿੰਡ ਚੌਕ ਦੇ ਨਜ਼ਦੀਕ ਇੰਡਸਟਰੀ ਏਰੀਆ 'ਚ ਸਥਿਤ ਬਿਸਕੁਟ ਅਤੇ ਨਮਕੀਨ ਦੀ ਫੈਕਟਰੀ 'ਚ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਇਲਾਕੇ 'ਚ ਹਫ਼ੜਾ-ਦਫ਼ੜੀ ਮੱਚ ਗਈ। ਰਿਹਾਇਸ਼ੀ ਇਲਾਕੇ 'ਚ ਬਣੀ ਇਸ ਇਮਾਰਤ ਦੇ ਗਰਾਊਂਡ ਫਲੋਰ 'ਤੇ ਫੈਕਟਰੀ ਚੱਲ ਰਹੀ ਸੀ, ਜਦਕਿ ਉਪਰਲੀ ਮੰਜ਼ਿਲ 'ਤੇ ਫੈਕਟਰੀ ਮਾਲਕ ਦਾ ਪਰਿਵਾਰ ਰਹਿੰਦਾ ਸੀ। ਤੇਜ਼ ਹਵਾਵਾਂ ਕਾਰਨ ਅੱਗ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਗਰਾਊਂਡ ਫਲੋਰ ਤੋਂ ਉੱਠ ਰਹੀਆਂ ਅੱਗ ਦੀਆਂ ਲਪਟਾਂ ਕਾਫ਼ੀ ਦੂਰ ਤੱਕ ਵਿਖਾਈ ਦੇ ਰਹੀਆਂ ਸਨ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

PunjabKesari

ਫੈਕਟਰੀ ਮਾਲਕ ਤੁਲਸੀ ਰਾਮ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਲੰਮਾ ਪਿੰਡ ਚੌਕ ਕੋਲ ਸਥਿਤ ਇੰਡਸਟਰੀ ਏਰੀਆ 'ਚ ਫੈਕਟਰੀ ਚਲਾ ਰਹੇ ਹਨ। ਹੇਠਾਂ ਫੈਕਟਰੀ ਹੈ ਅਤੇ ਉੱਪਰ ਉਨ੍ਹਾਂ ਦੀ ਰਿਹਾਇਸ਼ ਹੈ। ਉਨ੍ਹਾਂ ਦੱਸਿਆ ਕਿ ਉਹ ਉਪਰਲੀ ਮੰਜ਼ਿਲ 'ਤੇ ਸੁੱਤੇ ਹੋਏ ਸਨ ਕਿ ਉਸੇ ਦੌਰਾਨ ਅੱਗ ਦੀਆਂ ਲਪਟਾਂ ਦਾ ਧੂੰਆਂ ਨਿਕਲਦਾ ਵਿਖਾਈ ਦਿੱਤਾ, ਜਿਸ ਨੂੰ ਵੇਖ ਕੇ ਉਨ੍ਹਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ ਅਤੇ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ 'ਚ ਜੁੱਟ ਗਈਆਂ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ

ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਅਤੇ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਫਾਇਰ ਬ੍ਰਿਗੇਡ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ 'ਚ ਲੰਮਾ ਪਿੰਡ ਚੌਕ ਨੇੜੇ ਫੈਕਟਰੀ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। 

ਇਹ ਵੀ ਪੜ੍ਹੋ- ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News