ਬਿਸ਼ਨੋਈ ਗੈਂਗ ਦਾ ਖ਼ਾਸ ਗੁਰਗਾ ਗ੍ਰਿਫ਼ਤਾਰ, ਪਹਿਲਾਂ ਤੋਂ ਦਰਜ ਹਨ ਕਈ ਮਾਮਲੇ

Wednesday, Jul 12, 2023 - 11:04 AM (IST)

ਬਿਸ਼ਨੋਈ ਗੈਂਗ ਦਾ ਖ਼ਾਸ ਗੁਰਗਾ ਗ੍ਰਿਫ਼ਤਾਰ, ਪਹਿਲਾਂ ਤੋਂ ਦਰਜ ਹਨ ਕਈ ਮਾਮਲੇ

ਚੰਡੀਗੜ੍ਹ : ਪੰਜਾਬ ਪੁਲਸ ਦੀ ਏ. ਜੀ. ਐੱਫ. ਟੀ. ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਣਧੀਰ ਸਿੰਘ ਉਰਫ਼ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਰਣਧੀਰ ਸਿੰਘ 'ਤੇ ਪੰਜਾਬ ਅਤੇ ਹਰਿਆਣਾ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ, ਮੌਸਮ ਵਿਭਾਗ ਨੇ ਸੁਣਾ ਦਿੱਤੀ ਚੰਗੀ ਖ਼ਬਰ

ਦੋਸ਼ੀ ਨੂੰ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨੇ ਟਾਰਗੇਟ ਕੀਲਿੰਗ ਲਈ ਰੱਖਿਆ ਹੋਇਆ ਸੀ। ਪੰਜਾਬ ਪੁਲਸ ਨੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਫੜ੍ਹੇ ਗਏ ਗੈਂਗਸਟਰ ਤੋਂ 1 ਪਿਸਤੌਲ, 10 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਫਿਲਹਾਲ ਗੈਂਗਸਟਰ ਤੋਂ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਹੀ ਦਾ ਮੰਜ਼ਰ : ਇੱਕੋ ਝਟਕੇ 'ਚ ਗਰਭਵਤੀ ਸਣੇ ਪੂਰਾ ਪਰਿਵਾਰ ਖ਼ਤਮ, ਮਚੀ ਚੀਕੋ-ਪੁਕਾਰ (ਤਸਵੀਰਾਂ)
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News