ਹੁਸ਼ਿਆਰਪੁਰ ਵਿਖੇ ਬਿਸਤ ਦੋਆਬ ਨਹਿਰ 'ਚ ਡਿੱਗੀਆਂ ਦੋ ਕਾਰਾਂ, ਦੋ ਨੌਜਵਾਨਾਂ ਦੀ ਮੌਤ

06/26/2021 6:41:56 PM

ਹੁਸ਼ਿਆਰਪੁਰ (ਅਮਰੀਕ, ਬਹਾਦਰ ਖ਼ਾਨ)- ਹੁਸ਼ਿਆਰਪੁਰ ਵਿਖੇ ਬਿਸਤ ਦੋਆਬ ਨਹਿਰ ਵਿਚ ਸਵਿੱਫਟ ਅਤੇ ਸਫ਼ਾਰੀ ਦੋ ਗੱਡੀਆਂ ਨਹਿਰ 'ਚ ਡਿੱਗਣ ਕਰਕੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੇਰ ਰਾਤ ਸਫ਼ਾਰੀ ਗੱਡੀ 'ਚ ਸਵਾਰ ਨੌਜਵਾਨ ਜਨਮਦਿਨ ਦੀ ਪਾਰਟੀ ਤੋਂ ਘਰ ਪਰਤ ਰਿਹਾ ਸੀ ਕਿ ਸਫ਼ਾਰੀ ਗੱਡੀ ਦੀ ਅਚਾਨਕ ਬ੍ਰੇਕ ਫੇਲ ਹੋ ਗਈ। ਉਹ ਗੱਡੀ ਸਮੇਤ ਨਹਿਰ ਵਿਚ ਜਾ ਡਿੱਗਿਆ।  

ਇਹ ਵੀ ਪੜ੍ਹੋ: ਖਣਨ ਮਾਫ਼ੀਆ ਵਾਲਿਆਂ ਦੀ ਹੁਣ ਖੈਰ ਨਹੀਂ, ਕੈਪਟਨ ਅਮਰਿੰਦਰ ਸਿੰਘ ਲੈ ਸਕਦੇ ਨੇ ਵੱਡਾ ਐਕਸ਼ਨ

ਸਫ਼ਾਰੀ ਗੱਡੀ ਸਵਾਰ ਵਲੋਂ ਗੱਡੀ ਦਾ ਸ਼ੀਸ਼ਾ ਤੋੜ ਕੇ ਆਪਣੀ ਜਾਨ ਬਚਾਈ ਗਈ। ਜਿਸ ਤੋਂ ਕੁਝ ਹੀ ਸਮੇਂ ਬਾਅਦ ਇਕ ਹੋਰ ਗੱਡੀ ਨਹਿਰ 'ਚ ਡਿੱਗ ਗਈ। ਜਿਸ 'ਚ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਫ਼ਾਰੀ ਗੱਡੀ ਸਵਾਰ ਮੁਤਾਬਕ ਨੇੜਲੇ ਲੋਕਾਂ ਵੱਲੋਂ ਕੜੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਨਹਿਰ 'ਚੋਂ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ ਗਈ ਪਰ ਇਸ ਦਰਦਨਾਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 20 ਸਾਲਾਂ ਅਨਮੋਲ ਪੁੱਤਰ ਲਾਡੀ ਵਾਸੀ ਮਾਹਿਲਪੁਰ ਅਤੇ 28 ਸਾਲਾਂ ਜਸਦੀਪ ਪੁੱਤਰ ਕੁਲਵਰਨ ਵਾਸੀ ਕੋਟ ਫਤੂਹੀ ਵਜੋਂ ਹੋਈ ਹੈ, ਜਿਨ੍ਹਾਂ ਨੂੰ ਨਹਿਰ 'ਚੋ ਬਾਹਰ ਕੱਢਣ ਦਾ ਰੈਸਕਿਊ ਟੀਮਾਂ ਅਤੇ ਪੁਲਸ ਵੱਲੋਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਹੱਸਦੇ-ਵੱਸਦੇ ਉੱਜੜੇ ਦੋ ਪਰਿਵਾਰ, ਫਗਵਾੜਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਹਿਲਪੁਰ ਦੇ ਐੱਸ. ਐੱਚ. ਓ. ਸਤਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਚੇਲੇ ਪਿੰਡ ਤੋਂ ਥਾਣਾ ਮਾਹਿਲਪੁਰ ਅਧੀਨ ਆਉਂਦੀ ਚੌਂਕੀ ਕੋਟਫ਼ਤੂਹੀ ਵਿਚ ਮਨਜਿੰਦਰ ਸਿੰਘ ਨਾਮ ਦੇ ਵਿਅਕਤੀ ਨੇ ਇਤਲਾਹ ਦਿੱਤੀ ਸੀ ਕਿ ਉਸ ਦੇ ਜਨਮਦਿਨ ਦੀ ਪਾਰਟੀ 'ਤੇ ਉਸ ਦੇ ਕੁਝ ਦੋਸਤ ਆਏ ਹੋਏ ਸਨ ਅਤੇ ਹੁਣ ਫੋਨ ਨਹੀਂ ਚੁੱਕ ਰਹੇ। ਉਨ੍ਹਾਂ ਦੱਸਿਆ ਕਿ ਪਿੰਡ ਸਰਿਹਾਲਾ ਕਲਾਂ ਦਾ ਇਕ ਨੌਜਵਾਨ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਦੱਸਿਆ ਕਿ ਰਾਤ ਜਦੋਂ ਉਹ ਘਰ ਵਾਪਸ ਆ ਰਿਹਾ ਸੀ ਤਾਂ ਉਸ ਦੀ ਸਫ਼ਾਰੀ ਗੱਡੀ ਨਹਿਰ ਵਿਚ ਡਿੱਗ ਪਈ ਅਤੇ ਪਿਛੇ ਹੀ 2 ਹੋਰ ਦੋਸਤ ਸਵਿੱਫਟ ਕਾਰ ਵਿਚ ਆ ਰਹੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਸਫ਼ਾਰੀ ਦੀ ਬ੍ਰੇਕ ਫੇਲ੍ਹ ਹੋ ਜਾਣ ਕਾਰਨ ਗੱਡੀ ਨਹਿਰ ਵਿਚ ਜਾ ਡਿੱਗੀ। ਜਿਸ ਉਪਰੰਤ ਕਿਸੇ ਤਰ੍ਹਾਂ ਉਕਤ ਨੌਜਵਾਨ ਗੱਡੀ ਦਾ ਸ਼ੀਸ਼ਾ ਤੋੜ ਕੇ ਬਾਹਰ ਆ ਗਿਆ, ਜਿਸ ਨੂੰ ਕਿ ਕੁਝ ਲੋਕਾਂ ਵੱਲੋਂ ਬਾਹਰ ਕੱਢਿਆ ਗਿਆ। ਅਤੇ ਘਰ ਚਲਾ ਗਿਆ ਪਰ ਉਸ ਵੱਲੋਂ ਕਿਸੇ ਨੂੰ ਵੀ ਉਕਤ ਵਾਰਦਾਤ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ: ਰੂਪਨਗਰ ’ਚ ਦਰਦਨਾਕ ਹਾਦਸਾ, ਸਰਹਿੰਦ ਨਹਿਰ ’ਚ ਨਹਾਉਣ ਗਏ 3 ਬੱਚੇ ਲਾਪਤਾ

ਸਤਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਅੱਜ ਸਵੇਰੇ ਸਫ਼ਾਰੀ ਗੱਡੀ ਬਾਹਰ ਕੱਢਣ ਲੱਗੇ ਤਾਂ ਉਸ ਸਮੇਂ ਪਤਾ ਲੱਗਾਂ ਕਿ ਸਵਿੱਫਟ ਕਾਰ ਵੀ ਨਹਿਰ ਵਿਚ ਹੀ ਡਿੱਗੀ ਹੋਈ ਹੈ, ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ ਕਰੀਬ ਸਾਢੇ 9 ਵਜੇ ਵਾਪਸ ਆ ਰਹੇ ਸਨ ਤਾਂ ਇਸ ਦੌਰਾਨ ਉਸ ਦੀ ਗੱਡੀ ਨਹਿਰ ਵਿਚ ਜਾ ਡਿੱਗੀ ਅਤੇ ਉਸ ਦੇ ਪਿੱਛੇ ਰ ਆ ਰਹੀ ਸਵਿੱਫਟ ਕਾਰ ਵੀ ਨਹਿਰ ਵਿਚ ਹੀ ਜਾ ਡਿੱਗੀ, ਜਿਸ ਕਾਰਨ ਉਸ ਦੇ 2 ਦੋਸਤਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਮਜੀਠੀਆ ਦੇ ਕੈਪਟਨ ’ਤੇ ਵੱਡੇ ਇਲਜ਼ਾਮ, ਕਿਹਾ-ਕੁਰਸੀ ਨੂੰ ਬਚਾਉਣ ਲਈ ਬਾਦਲ ਸਾਬ੍ਹ ਨੂੰ ਕਰਵਾਉਣਗੇ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri