ਬਿੱਟਾ ਨੇ ਮੁੰਬਈ ''ਚ 26/11 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Thursday, Nov 30, 2017 - 06:32 AM (IST)

ਬਿੱਟਾ ਨੇ ਮੁੰਬਈ ''ਚ 26/11 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਜਲੰਧਰ/ ਮੁੰਬਈ  (ਧਵਨ) - ਅੱਤਵਾਦ ਵਿਰੋਧੀ ਫਰੰਟ ਦੇ ਰਾਸ਼ਟਰੀ ਕਨਵੀਨਰ ਮਨਿੰਦਰਜੀਤ ਬਿੱਟਾ ਨੇ ਮੁੰਬਈ 'ਚ 26/11 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਤਵਾਦ ਵਿਰੋਧੀ ਫਰੰਟ ਵਲੋਂ ਆਯੋਜਿਤ ਪ੍ਰੋਗਰਾਮ 'ਚ ਅੱਜ ਬਿੱਟਾ ਨੇ ਕਿਹਾ ਕਿ ਮੁੰਬਈ 'ਚ ਅੱਤਵਾਦੀਆਂ ਵਲੋਂ 26/11 'ਚ ਕੀਤਾ ਗਿਆ ਹਮਲਾ ਅਸਲ 'ਚ ਦੇਸ਼ 'ਤੇ ਸਭ ਤੋਂ ਵੱਡਾ ਹਮਲਾ ਸੀ, ਜਿਸ ਦੇ ਪਿੱਛੇ ਪਾਕਿਸਤਾਨ ਦਾ ਹੱਥ ਸੀ। ਉਨ੍ਹਾਂ ਕਿਹਾ ਕਿ ਭਾਰਤੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨ ਦੀ ਸਾਜ਼ਿਸ਼ ਨੂੰ ਅਸਫਲ ਕਰ ਦਿੱਤਾ ਪਰ ਅੱਤਵਾਦ ਦਾ ਖਤਰਾ ਅਜੇ ਵੀ ਖਤਮ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਜੰਮੂ-ਕਸ਼ਮੀਰ 'ਚ ਅੱਤਵਾਦ ਵਿਰੁੱਧ ਹੋਰ ਸਖਤ ਕਦਮ ਉਠਾਉਣ ਦੀ ਲੋੜ ਹੈ। ਉਨ੍ਹਾਂ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਤਵਾਦੀਆਂ  ਤੇ ਅਪਰਾਧਿਕ ਅਨਸਰਾਂ ਵਿਰੁੱਧ ਸਖਤ ਕਦਮ ਉਠਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਰਾਜ ਸਰਕਾਰਾਂ ਨੂੰ ਵੀ ਅਜਿਹੇ ਹੀ ਕਦਮ ਉਠਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਮਰਿੰਦਰ ਸਰਕਾਰ ਨੇ ਖਾਲਿਸਤਾਨੀ ਅਨਸਰਾਂ ਵਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਸਾਜ਼ਿਸ਼ਾਂ ਦਾ ਭਾਂਡਾ ਭੰਨਿਆ ਹੈ, ਉਸ ਨਾਲ ਪੰਜਾਬ ਪੁਲਸ ਦਾ ਮਨੋਬਲ ਹੋਰ ਮਜ਼ਬੂਤ ਹੋਇਆ ਹੈ।


Related News