ਲੋਕ ਸਭਾ ਚੋਣਾਂ 'ਚ ਹਾਰ ਦੇ ਬਾਵਜੂਦ ਬਿੱਟੂ ਤੇ ਸੰਧੂ ਨੂੰ ਮੋਦੀ ਸਰਕਾਰ ਦੇ ਸਕਦੀ ਹੈ ਵੱਡੇ ਅਹੁਦੇ

Sunday, Jun 09, 2024 - 12:38 AM (IST)

ਲੋਕ ਸਭਾ ਚੋਣਾਂ 'ਚ ਹਾਰ ਦੇ ਬਾਵਜੂਦ ਬਿੱਟੂ ਤੇ ਸੰਧੂ ਨੂੰ ਮੋਦੀ ਸਰਕਾਰ ਦੇ ਸਕਦੀ ਹੈ ਵੱਡੇ ਅਹੁਦੇ

ਲੁਧਿਆਣਾ (ਮੁੱਲਾਂਪੁਰੀ)- ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੂੰ ਹਾਲ ਹੀ 'ਚ ਹੋਈਆਂ ਚੋਣਾਂ ਦੌਰਾਨ ਲੁਧਿਆਣਾ ਲੋਕ ਸਭਾ ਹਲਕੇ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਤਜਿੰਦਰ ਸਿੰਘ ਸੰਧੂ ਵੀ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਤੋਂ 40 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਾਰ ਗਏ ਹਨ।

ਅੱਤ ਭਰੋਸੇਯੋਗ ਸੂਤਰਾਂ ਨੇ ਵੱਡਾ ਇਸ਼ਾਰਾ ਕੀਤਾ ਹੈ ਕਿ ਤੀਜੀ ਵਾਰ ਬਣਨ ਜਾ ਰਹੀ ਮੋਦੀ ਸਰਕਾਰ ਰਵਨੀਤ ਸਿੰਘ ਬਿੱਟੂ ਜਾਂ ਸੰਧੂ ਨੂੰ ਵਜ਼ੀਰੀ ਦੀ ਕੁਰਸੀ ਜਾਂ ਫਿਰ ਭਾਜਪਾ ਹੈੱਡਕੁਆਰਟਰ ਤੋਂ ਪੰਜਾਬ ਭਾਜਪਾ ਦੀ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।

ਇਹ ਵੀ ਪੜ੍ਹੋ- ਜਲੰਧਰ ਪ੍ਰਸ਼ਾਸਨ 'ਚ ਵੱਡਾ ਫੇਰਬਦਲ, 13 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜ਼ਿਕਰਯੋਗ ਹੈ ਕਿ ਪੰਜਾਬ ’ਚੋਂ ਭਾਵੇਂ ਭਾਜਪਾ ਦਾ ਕੋਈ ਵੀ ਐੱਮ.ਪੀ. ਨਹੀਂ ਬਣਿਆ ਪਰ 2 ਵੱਡੇ ਚਿਹਰੇ ਅੰਮ੍ਰਿਤਸਰ ਤੋਂ ਚੋਣ ਲੜੇ ਅਮਰੀਕਾ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅਤੇ ਲੁਧਿਆਣਾ ਤੋਂ ਨੌਜਵਾਨ ਚਿਹਰਾ ਰਵਨੀਤ ਸਿੰਘ ਬਿੱਟੂ ਭਾਜਪਾ ਦੀਆਂ ਉਗਲਾਂ ਦੇ ਪੋਟਿਆਂ ’ਤੇ ਗਿਣੇ ਜਾ ਰਹੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Harpreet SIngh

Content Editor

Related News