ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ; ‘ਪੁਰਾਣੀ ਭੁੱਲ, ਨਵੀਂ ਦੁਸ਼ਮਣੀ’ ਨਿਭਾਉਣ ਗਿੱਦੜਬਾਹਾ ਪੁੱਜ ਰਹੇ ਰਵਨੀਤ ਬਿੱਟੂ
Monday, Nov 04, 2024 - 03:48 AM (IST)
ਲੁਧਿਆਣਾ (ਹਿਤੇਸ਼)- ਦੇਸ਼ ’ਚ ਨੇਤਾਵਾਂ ਦੇ ਪਾਰਟੀਆਂ ਬਦਲਣ ਦੀ ਜੋ ਰਿਵਾਇਤ ਚੱਲ ਰਹੀ ਹੈ, ਉਸ ਦੇ ਬਾਅਦ ਤੋਂ ਕਈ ਦਿਲਚਸਪ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਇਸ ਨਾਲ ਜੁੜਿਆ ਮਾਮਲਾ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਉਪ-ਚੋਣਾਂ ਦੌਰਾਨ ਵੀ ਸਾਹਮਣੇ ਆਇਆ ਹੈ, ਜਿਥੇ ਕੇਂਦਰੀ ਮੰਤਰੀ ਰਵਨੀਤ ਬਿੱਟੂ ‘ਪੁਰਾਣੀ ਭੁੱਲ, ਨਵੀਂ ਦੁਸ਼ਮਣੀ’ ਨਿਭਾਉਣ ਲਈ ਲਗਾਤਾਰ ਗਿੱਦੜਬਾਹਾ ਪੁੱਜ ਰਹੇ ਹਨ।
ਜ਼ਿਕਰਯੋਗ ਹੈ ਕਿ ਕਾਂਗਰਸ ’ਚ ਰਹਿੰਦਿਆਂ ਬਿੱਟੂ ਲਗਾਤਾਰ ਮਨਪ੍ਰੀਤ ਬਾਦਲ ਨੂੰ ਪਾਰਟੀ ’ਚ ਸ਼ਾਮਲ ਕਰਨ ਤੋਂ ਲੈ ਕੇ ਮੰਤਰੀ ਬਣਾਉਣ ਦਾ ਖੁੱਲ੍ਹੇਆਮ ਵਿਰੋਧ ਕਰਦੇ ਰਹੇ ਹਨ। ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਦੇ ਬਾਅਦ ਵੀ ਮਨਪ੍ਰੀਤ ਬਾਦਲ ਨੂੰ ਨਿਸ਼ਾਨਾ ਬਣਾਉਣ ਦਾ ਮੌਕਾ ਨਹੀਂ ਗਵਾਇਆ ਸੀ ਪਰ ਹੁਣ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਉੱਪ ਚੋਣਾਂ ਦੌਰਾਨ ਬਿੱਟੂ ਦਾ ਰਵੱਈਆ ਬਿਲਕੁਲ ਬਦਲ ਗਿਆ ਹੈ। ਉਹ ਮਨਪ੍ਰੀਤ ਬਾਦਲ ਦੇ ਨਾਮਜ਼ਦਗੀ ਦਾਖਲ ਕਰਵਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰਿਤਪਾਲ ਸ਼ਰਮਾ ਨੂੰ ਭਾਜਪਾ ’ਚ ਸ਼ਾਮਲ ਕਰਨ ਤੋਂ ਇਲਾਵਾ ਹੁਣ ਉਨ੍ਹਾਂ ਦੇ ਪ੍ਰਚਾਰ ਲਈ ਗਿੱਦੜਬਾਹਾ ਪੁੱਜ ਗਏ ਹਨ।
ਇਹ ਵੀ ਪੜ੍ਹੋ- ਪੂਰਾ ਟੱਬਰ ਹੀ ਹੋ ਗਿਆ ਤਬਾਹ ; ਚੱਲਦੀ ਕਾਰ ਨੂੰ ਲੱਗ ਗਈ ਅੱਗ, 2 ਮਾਸੂਮ ਬੱਚੀਆਂ ਤੇ ਪਿਓ ਦੀ ਹੋਈ ਦਰਦਨਾਕ ਮੌ.ਤ
ਬਿੱਟੂ ਦੇ ਇਸ ਬਦਲੇ ਹੋਏ ਰੂਪ ’ਚ ਕੁਨੈਕਸ਼ਨ ਲੁਧਿਆਣਾ ਨਾਲ ਜੁੜਿਆ ਹੋਇਆ ਹੈ ਕਿਉਂਕਿ ਯੂਥ ਕਾਂਗਰਸ ਦੀ ਚੋਣ ਦੇ ਸਮੇਂ ਤੋਂ ਹੀ ਬਿੱਟੂ ਅਤੇ ਰਾਜਾ ਵੜਿੰਗ ਦੇ ਵਿਚਕਾਰ 36 ਦਾ ਅੰਕੜਾ ਚੱਲ ਰਿਹਾ ਹੈ। ਹੁਣ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਚੋਣ ਲੜ ਰਹੇ ਹਨ ਤਾਂ ਬਿੱਟੂ ਲਗਾਤਾਰ ਗਿੱਦੜਬਾਹਾ ਪੁੱਜ ਰਹੇ ਹਨ, ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ ’ਚ ਖੂਬ ਚਰਚਾ ਹੋ ਰਹੀ ਹੈ।
ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਪਟਾਕੇ ਲੈਣ ਆਪਣੇ ਛੱਡ ਗੁਆਂਢੀਆਂ ਦੇ ਲੈ ਗਿਆ ਬੱਚੇ, ਹਾਲੇ ਤੱਕ ਵੀ ਨਾ ਮੁੜਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e