ਦੇਸ਼ ਦੀ ਪਾਰਲੀਮੈਂਟ 'ਚ ਬਿੱਟੂ ਨੇ ਲੋਕ ਹਿਤੈਸ਼ੀ ਮੁੱਦਿਆਂ ਨੂੰ ਗੰਭੀਰਤਾ ਨਾਲ ਚੁੱਕਿਆ: ਮੋਫਰ
Tuesday, Sep 12, 2017 - 07:22 PM (IST)
ਬੁਢਲਾਡਾ (ਮਨਜੀਤ)— ਕੇਂਦਰ ਸਰਕਾਰ ਵੱਲੋਂ ਚੰਗੇ ਦਿਨ ਆਉਣ ਦਾ ਨਾਅਰਾ ਲਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਅਤੇ ਆਪਣੀ ਸਰਕਾਰ ਬਣਦਿਆਂ ਹੀ ਚੰਗੇ ਦਿਨ ਆਉਣਗੇ ਦੇ ਨਾਅਰੇ ਨੂੰ ਆਪਣੇ ਲਈ ਹੀ ਅਪਣਾ ਲਿਆ ਅਤੇ ਗਰੀਬ ਜਨਤਾ ਨੂੰ ਮਹਿੰਗਾਈ ਦੀ ਦਲਦਲ 'ਚ ਫਸਣ ਲਈ ਮਜਬੂਰ ਕਰ ਰੱਖਿਆ ਹੈ। ਇਨ੍ਹਾਂ ਸ਼ਬਦਾਂ ਦਾ ਪਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਨੇ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਹਰ ਰੋਜ਼ ਕੰਮ ਅਤੇ ਵਰਤੋ 'ਚ ਆਉਣ ਵਾਲੀਆਂ ਰੋਜ਼ਾਨਾ ਦੀਆਂ ਵਸਤਾਂ ਮਹਿੰਗੀਆਂ ਕਰਕੇ ਗਰੀਬਾਂ ਨੂੰ ਦੋ ਡੰਗ ਦੀ ਰੋਟੀ ਲਈ ਮੋਹਤਾਜ ਕਰ ਦਿੱਤਾ ਹੈ ਅਤੇ ਨਾਲ ਹੀ 5 ਰੁਪਏ ਪ੍ਰਤੀ ਲੀਟਰ ਪੈਟਰੋਲ ਅਤੇ ਤਿੰਨ ਰੁਪਏ ਪ੍ਰਤੀ ਲੀਟਰ ਡੀਜ਼ਲ ਮਹਿੰਗਾ ਕਰਕੇ ਆਮ ਲੋਕਾਂ ਦਾ ਕਚੂੰਬਰ ਕੱਢ ਦਿੱਤਾ ਹੈ ਅਤੇ ਕਿਸਾਨ ਹਿਤੈਸੀ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵੀ ਵਧੇ ਹੋਏ ਡੀਜ਼ਲ ਅਤੇ ਪੈਟਰੋਲ ਦੇ ਰੇਟਾਂ ਤੇ ਚੁੱਪ ਧਾਰ ਕੇ ਸਾਬਿਤ ਕਰ ਦਿੱਤਾ ਹੈ ਕਿ ਅਕਾਲੀ ਅਤੇ ਭਾਜਪਾ ਦੋਵੇਂ ਹੀ ਪਾਰਟੀਆਂ ਕਹਿਣੀ ਅਤੇ ਕਰਨੀ ਦੀਆਂ ਪੂਰੀਆਂ ਨਹੀਂ ਹਨ।
ਅਖੀਰ 'ਚ ਸ: ਮੋਫਰ ਨੇ ਕਿਹਾ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦੇਸ਼ ਦੀ ਲੋਕ ਸਭਾ 'ਚ ਚੁੱਕੇ ਜਾ ਰਹੇ ਲੋਕ ਹਿਤੈਸ਼ੀ ਮੁੱਦਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਬਿੱਟੂ ਵੱਲੋਂ ਚੁੱਕੇ ਗਏ ਮੁੱਦਿਆਂ ਦਾ ਕੇਂਦਰ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। ਇਸ ਮੌਕੇ ਕੇਂਦਰ ਸਰਕਾਰ ਦੀ ਨਿੰਦਿਆਂ ਕਰਨ ਵਾਲਿਆਂ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਣਜੀਤ ਸਿੰਘ ਦੋਦੜਾ, ਕੇ.ਸੀ ਬਾਵਾ, ਸਰਪੰਚ ਗੁਰਦੀਪ ਸਿੰਘ ਲਖਮੀਰਵਾਲਾ, ਸੰਦੀਪ ਸਿੰਘ ਪੀ.ਏ., ਸਤਨਾਮ ਸਿੰਘ ਸੱਤਾ, ਕਰਨੈਲ ਸਿੰਘ ਖਾਲਸਾ, ਪਰਮਜੀਤ ਸਿੰਘ ਪੰਮੀ ਰਾਜਪੁਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
