ਭਾਜਪਾ ਦੀ ਪੂਰੇ ਦੇਸ਼ ''ਚ ਉਲਟੀ ਗਿਣਤੀ ਸ਼ੁਰੂ : ਔਜਲਾ

11/19/2017 1:07:51 PM

ਅੰਮ੍ਰਿਤਸਰ (ਵਾਲੀਆ) - ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਗੁੰਮਟਾਲਾ ਬਾਈਪਾਸ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ 'ਚ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ 'ਤੇ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਗੁਰਦਾਸਪੁਰ ਜ਼ਿਮਨੀ ਚੋਣ ਵਿਚ ਹੋਈ ਬੜੀ ਵੱਡੀ ਹਾਰ ਨੇ ਪੂਰੇ ਦੇਸ਼ ਵਿਚ ਭਾਜਪਾ ਦੀ ਉਲਟੀ ਗਿਣਤੀ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੇਸ਼ ਦਾ ਹਰ ਵਰਗ ਨਿਰਾਸ਼ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੁੱਕਿਆ ਗਿਆ ਨੋਟਬੰਦੀ ਦਾ ਕਦਮ ਅਤੇ ਜੀ. ਐੱਸ. ਟੀ. ਨੇ ਹਰ ਵਪਾਰ 'ਤੇ ਅਜਿਹੀ ਸੱਟ ਮਾਰੀ ਹੈ ਕਿ ਅੱਜ ਦੁਕਾਨਦਾਰ, ਵਪਾਰੀ, ਮਜ਼ਦੂਰ, ਉਦਯੋਗਪਤੀ ਆਦਿ ਨਿਰਾਸ਼ਾ ਦੇ ਆਲਮ ਵਿਚ ਡੁੱਬ ਗਏ ਹਨ। ਜੀ. ਐੱਸ. ਟੀ. ਨੇ ਲੋਕਾਂ ਦਾ ਵਪਾਰ ਖਤਮ ਹੋਣ ਕਿਨਾਰੇ ਕਰ ਦਿੱਤਾ ਹੈ। ਔਜਲਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਿਤ ਹੋਈ ਹੈ, ਜਿਸ ਨੇ ਆਪਣੇ ਕਾਰਜਕਾਲ ਵਿਚ ਲੋਕਾਂ ਦੀ ਭਲਾਈ ਲਈ ਇਕ ਵੀ ਕੰਮ ਨਹੀਂ ਕੀਤਾ ਸਗੋਂ ਲੋਕਾਂ ਨੂੰ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਵੇਲੇ ਮਿਲ ਰਹੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਹਨ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਪਿੰ੍ਰਸ, ਅਰਵਿੰਦਰ ਸਿੰਘ ਭੱਟੀ, ਐੱਸ. ਰਾਜਾ, ਸੰਦੀਪ ਸਿੰਘ, ਕੰਵਰਦੀਪ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।


Related News