ਭਾਜਪਾ ਦਾ ਵੱਡਾ ਦੋਸ਼, ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਕਾਂਗਰਸ ਨੇ ਰਚਿਆ ਡਰਾਮਾ

Sunday, Jul 25, 2021 - 06:32 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਭਾਜਪਾ ਵੱਲੋਂ ਅੱਜ ਲੁਧਿਆਣਾ ’ਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ’ਚ ਵਰਕਿੰਗ ਕਮੇਟੀ ਦੀ ਬੈਠਕ ਕੀਤੀ ਗਈ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਬੀਤੇ ਦਿਨੀਂ ਡਰਾਮਾ ਰਚਿਆ ਗਿਆ, ਉਹ ਸਭ ਦਿੱਲੀ ਤੋਂ ਸਕਰਿਪਟ ਹੋਇਆ ਸੀ। ਉਨ੍ਹਾਂ ਕਿਹਾ ਕਿ ਆਪਣੀ ਸਰਕਾਰ ਦੀਆਂ ਨਾਕਾਮੀਆਂ ਲੁਕਾਉਣ ਲਈ ਉਨ੍ਹਾਂ ਨੇ ਇਹ ਸਭ ਡਰਾਮਾ ਰਚਿਆ ਹੈ ਕਿਉਂਕਿ ਉਹ ਨਾ ਤਾਂ ਆਪਣੇ ਵੱਲੋਂ ਕੀਤੇ ਵਾਅਦੇ ਪੂਰੇ ਕਰ ਸਕੇ ਅਤੇ ਨਾ ਹੀ ਬੇਅਦਬੀ ਨੂੰ ਲੈ ਕੇ ਇਨਸਾਫ਼ ਦਿਵਾ ਸਕੇ, ਜਿਸ ਕਰਕੇ ਇਹ ਡਰਾਮਾ ਰਚਿਆ ਹੈ ਤਾਂ ਜੋ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ।

ਇਹ ਵੀ ਪੜ੍ਹੋ : ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਸਿੱਧੂ, ਮੰਤਰੀ ਆਸ਼ੂ ਸਣੇ ਹੋਰਾਂ ਵਿਧਾਇਕਾਂ ਨਾਲ ਮੁਲਾਕਾਤ

ਕਿਸਾਨੀ ਦੇ ਮੁੱਦੇ ’ਤੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਕਿਸਾਨ ਸ਼ਬਦ ਦਾ ਬਹੁਤ ਸਨਮਾਨ ਕਰਦੇ ਹਨ ਪਰ ਕਿਸਾਨਾਂ ਦੇ ਭੇਸ ਵਿਚ ਕੁਝ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ, ਉਹ ਉਨ੍ਹਾਂ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਹਰ ਕੋਈ ਪੰਜਾਬ ਵਿਚ ਅਮਨ ਸ਼ਾਂਤੀ ਚਾਹੁੰਦਾ ਹੈ। ਇਸ ਮੌਕੇ ਉਨ੍ਹਾਂ ਪਾਸੋਂ ਜਦੋਂ ਮਹਿੰਗਾਈ ਦੇ ਮੁੱਦੇ ’ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਦਾ ਜੋ ਪੰਜ ਸਾਲ ਪਹਿਲਾਂ ਦਾ ਕਾਰਜਕਾਲ ਸੀ, ਉਸ ਦੌਰਾਨ ਮਹਿੰਗਾਈ ’ਤੇ ਕੰਟਰੋਲ ਰਿਹਾ ਪਰ ਕੋਰੋਨਾ ਮਹਾਮਾਰੀ ਕਰਕੇ ਸਿਰਫ ਦੇਸ਼ ਨਹੀਂ ਸਗੋਂ ਪੂਰਾ ਵਿਸ਼ਵ ਇਸ ਦੀ ਲਪੇਟ ਵਿਚ ਹੈ ਜਿਸ ਕਰਕੇ ਪੂਰੇ ਦੇਸ਼ ਨੂੰ ਆਰਥਿਕ ਮੰਦੀ ਨਾਲ ਜੂਝਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਮੰਚ ’ਤੇ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ

ਅਰਥਵਿਵਸਥਾ ਬਿਲਕੁਲ ਹੇਠਾਂ ਡਿੱਗ ਗਈ ਹੈ ਕਿਉਂਕਿ ਕੋਰੋਨਾ ਦੌਰਾਨ ਲਾਕਡਾਊਨ ਲਗਾਇਆ ਗਿਆ ਸੀ। ਉਨ੍ਹਾਂ ਭਰੋਸਾ ਜਤਾਇਆ ਕਿ ਹਾਲਾਤ ਜਲਦੀ ਹੀ ਠੀਕ ਹੋ ਜਾਣਗੇ। ਉਨ੍ਹਾਂ ਸੂਬਾ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਹਿਮਾਚਲ ਵਿਚ ਪੈਟਰੋਲ ਸਸਤਾ ਹੋ ਸਕਦਾ ਹੈ ਤਾਂ ਪੰਜਾਬ ਵਿਚ ਕਿਉਂ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਵਲੋਂ ਸੂਬੇ ’ਚ ਭਾਰੀ ਮੀਂਹ ਦੀ ਭਵਿੱਖਬਾਣੀ

ਨੋਟ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਬਿਆਨ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ?


Gurminder Singh

Content Editor

Related News