ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ’ਚ ਅਸਤੀਫ਼ਾ
Tuesday, Jan 05, 2021 - 09:44 PM (IST)
ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ) : ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਬੰਗਾ ਨਗਰ ਕੌਂਸਲ ਦੇ ਸਾਬਕਾ ਕੌਂਸਲਰ ਹਿੰਮਤ ਤੇਜਪਾਲ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ’ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਵਿਰੋਧੀ ਤਿੰਨ ਬਿੱਲਾਂ ਦੇ ਵਿਰੋਧ ’ਚ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਦੁਬਈ ਗਈ ਜਲੰਧਰ ਦੀ ਮੀਨੂੰ ਦੀ ਇਕ ਮਹੀਨੇ ਬਾਅਦ ਹੀ ਮੌਤ, ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ
ਇਸ ਸਬੰਧੀ ਕੀਤੀ ਪ੍ਰੈਸ ਮਿਲਣੀ ਦੌਰਾਨ ਉਨ੍ਹਾਂ ਆਪਣੇ ਅਸਤੀਫ਼ੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਅੱਜ ਆਪਣੇ ਹੀ ਦੇਸ਼ ਦੇ ਨਾਗਰਿਕਾਂ ਨੂੰ ਆਪਣੇ ਹੀ ਦੇਸ਼ ਦੀ ਸਰਕਾਰ ਦੇ ਵਿਰੁੱਧ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਕਿਸਾਨ ਸਾਡਾ ਅੰਨਦਾਤਾ ਹੈ ਜੇ ਕਿਸਾਨ ਨਹੀਂ ਤਾਂ ਜਹਾਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਪੰਜਾਬੀ ਹਾਂ ਫਿਰ ਕਿਸੇ ਪਾਰਟੀ ਦੇ।
ਇਹ ਵੀ ਪੜ੍ਹੋ : ਨਵਾਂਸ਼ਹਿਰ ’ਚ ਦਿਲ ਕੰਬਾਊ ਘਟਨਾ, ਵਿਆਹ ਤੋਂ ਪੰਜ ਦਿਨ ਪਹਿਲਾਂ ਲਾੜੀ ਨੇ ਪਰਿਵਾਰ ਸਮੇਤ ਕੀਤੀ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਕੱਲ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਈ ਮੀਟਿੰਗ ਦੌਰਾਨ ਇਹ ਆਸ ਸੀ ਕਿ ਸਰਕਾਰ ਇਹ 3 ਖੇਤੀ ਕਾਨੂੰਨਾਂ ਨੂੰ ਜ਼ਰੂਰ ਰੱਦ ਕਰੇਗੀ ਪਰ ਸਰਕਾਰ ਦੇ ਅੜੀਅਲ ਰਵੱਈਏ ਦੇ ਚੱਲਦਿਆਂ ਸਰਕਾਰ ਦੇ ਕੰਨਾਂ ’ਤੇ ਕੋਈ ਜੂੰ ਨਹੀਂ ਸਰਕੀ। ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੌਰਾਨ 4 ਦਰਜਨ ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਸੰਘਰਸ਼ ਦੋਰਾਨ ਕੁਰਬਾਨ ਕਰ ਚੁੱਕੇ ਹਨ। ਇਸੇ ਵਿਰੋਧ ’ਚ ਹੀ ਉਹ ਭਾਜਪਾ ਨੂੰ ਅਲਵਿਦਾ ਆਖ ਰਹੇ ਹਨ।
ਇਹ ਵੀ ਪੜ੍ਹੋ : ਭਾਜਪਾ ਲੀਡਰਾਂ ’ਤੇ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਸੁਖਬੀਰ ਨੂੰ ਵੀ ਆਖੀ ਇਹ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ?