ਪੰਜਾਬ ’ਚ ਭਾਜਪਾ ਨੂੰ ਇਕ ਹੋਰ ਝਟਕਾ, ਹੁਣ ਇਸ ਲੀਡਰ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ

Friday, Dec 25, 2020 - 05:26 PM (IST)

ਪੰਜਾਬ ’ਚ ਭਾਜਪਾ ਨੂੰ ਇਕ ਹੋਰ ਝਟਕਾ, ਹੁਣ ਇਸ ਲੀਡਰ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ

ਈਸੜੂ (ਬੈਨੀਪਾਲ) : ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸਰਪੰਚ ਗੁਰਬਿੰਦਰ ਸਿੰਘ ਈਸੜੂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾ ਵਿਰੁੱਧ ਅਤੇ ਕਿਸਾਨਾਂ ਦੇ ਹੱਕ ਵਿਚ ਪਾਰਟੀ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ।

ਇਹ ਵੀ ਪੜ੍ਹੋ : ਬਠਿੰਡਾ ’ਚ ਵਾਜਪਾਈ ਦਾ ਜਨਮ ਦਿਨ ਮਨਾ ਰਹੀ ਭਾਜਪਾ ਦੀ ਕਿਸਾਨਾਂ ਨਾਲ ਖੜਕੀ, ਹੋਈ ਤੋੜ-ਭੰਨ

ਉਨ੍ਹਾਂ ਕਿਹਾ ਕਿ ਅਸੀਂ ਜਾਗਦੀ ਜ਼ਮੀਰ ਵਾਲੇ ਕਿਸਾਨ ਹਾਂ ਅਸੀਂ ਪਾਰਟੀ ਆਗੂ ਬਾਅਦ ਵਿਚ ਪਹਿਲਾਂ ਕਿਸਾਨ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਜੋ ਕਰ ਰਹੀ ਹੈ, ਉਹ ਕਿਸਾਨਾਂ ਅਤੇ ਦੇਸ਼ ਦੇ ਹੱਕ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਲਦੀ ਹੀ ਅਗਲੀ ਰਣਨੀਤੀ ਬਣਾਂਵਾਂਗੇ ਅਤੇ ਕਿਸਾਨਾਂ ਦੇ ਅੰਦੋਲਨ ਦਾ ਤਨਮਨ ਨਾਲ ਸਮਰਥਨ ਕਰਦੇ ਰਹਾਂਗੇ।

ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਬਟਾਲਾ ’ਚ ਟਕਰਾਏ 3 ਦਰਜਨ ਵਾਹਨ, ਤਸਵੀਰਾਂ ’ਚ ਦੇਖੋ ਭਿਆਨਕ ਮੰਜ਼ਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News