ਮਲੋਟ ਘਟਨਾ ਤੋਂ ਬਾਅਦ ਐਕਸ਼ਨ ’ਚ ਪੰਜਾਬ ਭਾਜਪਾ, ਕੈਪਟਨ ਦੀ ਰਿਹਾਇਸ਼ ’ਤੇ ਬੋਲਿਆ ਧਾਵਾ

03/28/2021 6:19:52 PM

ਚੰਡੀਗੜ੍ਹ : ਬੀਤੇ ਦਿਨੀਂ ਮਲੋਟ ਵਿਚ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਦੀ ਹੋਈ ਕੁੱਟਮਾਰ ਦੇ ਵਿਰੋਧ ਵਿਚ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਅੱਧ ਨੰਗੇ ਧੜ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਬਾਅਦ ਵਿਚ  ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ : ਮਲੋਟ ’ਚ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

ਇਸ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਪੰਜਾਬ ਭਾਜਪਾ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਆੜ ’ਚ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਪੰਜਾਬ ਪੁਲਸ ਅਜਿਹੀ ਕਾਰਵਾਈ ਨੂੰ ਰੋਕਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਇਸ ਦੌਰਾਨ ਭਾਜਪਾ ਲੀਡਰਾਂ ਨੇ ਕੈਪਟਨ ਸੱਤਾ ਛੱਡੋ ਦੇ ਨਾਅਰੇ ਵੀ ਲਗਾਏ।

ਇਹ ਵੀ ਪੜ੍ਹੋ : ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਚੁੱਪ, ਕਾਂਗਰਸ ’ਚ ਭਵਿੱਖ ਨੂੰ ਲੈ ਕੇ ਉੱਠੇ ਵੱਡੇ ਸਵਾਲ

ਭਾਜਪਾ ਪ੍ਰਧਾਨ ਨੇ ਕਿਹਾ ਹੈ ਕਿ ਪੰਜਾਬ 'ਚ ਹਿੰਦੂ-ਸਿੱਖ ਦੀ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਲੋਕਾਂ ਨੂੰ ਪੰਜਾਬ 'ਚ ਹਿੰਦੂ-ਸਿੱਖ ਏਕਤਾ ਰਾਸ ਨਹੀਂ ਆ ਰਹੀ ਹੈ, ਉਹ ਇਸ ਵਿਚ ਤਰੇੜਾਂ ਪੈਦਾ ਕਰਨੀਆਂ ਚਾਹੁੰਦੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪੰਜਾਬ 'ਚ ਭਾਜਪਾ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਭਾਜਪਾ ਦੀ ਆਵਾਜ਼ ਨੂੰ ਨਹੀਂ ਦਬਾਇਆ ਜਾ ਸਕਦਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਮਾਮਲੇ ’ਚ ਕੈਪਟਨ ਅਮਰਿੰਦਰ ਸਿੰਘ ਨੇ ਖੋਲ੍ਹੇ ਪੱਤੇ, ਹੁਣ ਗੇਂਦ ਸਿੱਧੂ ਦੇ ਪਾਲ਼ੇ ’ਚ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਕਾਂਗਰਸ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ ਕਿਉਂਕਿ ਪੰਜਾਬ ਦੀ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰੁਣ ਨਾਰੰਗ ਪੰਜਾਬ ਪੁਲਿਸ ਦੇ ਐੱਸਪੀ ਦੇ ਕਹਿਣ 'ਤੇ ਦੁਕਾਨ ਤੋਂ ਬਾਹਰ ਆਏ ਸਨ ਜਦਕਿ ਪੁਲਸ ਦੀ ਮੌਜੂਦਗੀ 'ਚ ਹੀ ਉਨ੍ਹਾਂ 'ਤੇ ਹਮਲਾ ਹੋਇਆ ਤੇ ਉਨ੍ਹਾਂ ਦੇ ਕੱਪੜੇ ਤੱਕ ਪਾੜ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਚੁੱਪ ਨਹੀਂ ਬੈਠਣਗੇ।

ਇਹ ਵੀ ਪੜ੍ਹੋ : ਅਚਾਨਕ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਖੇਤਾਂ ’ਚ ਗਏ ਨੌਜਵਾਨ ਨੂੰ ਮੌਤ ਨੇ ਇੰਝ ਪਾਇਆ ਘੇਰਾ


Gurminder Singh

Content Editor

Related News