ਭਾਜਪਾ ਆਗੂ ਆਰਪੀ ਸਿੰਘ ਦਾ ਪੰਜਾਬ ਸਰਕਾਰ ''ਤੇ ਵੱਡਾ ਹਮਲਾ, ਕਿਹਾ- ''ਪੱਲੇ ਨੀ ਧੇਲਾ, ਕਰਦੀ ਮੇਲਾ ਮੇਲਾ''
Sunday, Mar 08, 2026 - 04:28 PM (IST)
ਨੈਸ਼ਨਲ ਡੈਸਕ- ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਕੀਤੇ ਗਏ ਸਾਲਾਨਾ ਬਜਟ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਇੱਕ ਟਵੀਟ (X) ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਜ਼ਬਰਦਸਤ ਹਮਲਾ ਬੋਲਿਆ ਹੈ।
ਟਵੀਟ ਰਾਹੀਂ ਕੱਸਿਆ ਤੰਜ
ਆਰ.ਪੀ. ਸਿੰਘ ਨੇ ਪੰਜਾਬੀ ਦੀ ਮਸ਼ਹੂਰ ਕਹਾਵਤ "ਪੱਲੇ ਨੀ ਧੇਲਾ, ਕਰਦੀ ਮੇਲਾ ਮੇਲਾ" ਦੀ ਵਰਤੋਂ ਕਰਦਿਆਂ ਸਰਕਾਰ ਦੀ ਨਿਵੇਕਲੀ ਆਲੋਚਨਾ ਕੀਤੀ। ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਕਿ ਸਰਕਾਰ ਕੋਲ ਖ਼ਜ਼ਾਨੇ ਵਿੱਚ ਦੇਣ ਲਈ ਕੁਝ ਨਹੀਂ ਹੈ, ਪਰ ਬਜਟ ਵਿੱਚ ਵੱਡੇ-ਵੱਡੇ ਦਾਅਵੇ ਅਤੇ ਐਲਾਨ ਕਰਕੇ ਜਨਤਾ ਨੂੰ 'ਮੇਲੇ' ਵਾਂਗ ਭਰਮਾਇਆ ਜਾ ਰਿਹਾ ਹੈ। ਉਨ੍ਹਾਂ ਇਸ ਦਾ ਅੰਗਰੇਜ਼ੀ ਅਨੁਵਾਦ ਕਰਦਿਆਂ ਲਿਖਿਆ ਕਿ ਜੇਬ ਵਿੱਚ ਇੱਕ ਪੈਸਾ ਨਹੀਂ ਹੈ ਪਰ ਸਰਕਾਰ ਸਿਰਫ ਖੋਖਲੇ ਐਲਾਨ ਕਰਨ ਵਿੱਚ ਮਸਰੂਫ਼ ਹੈ।
ਵਿੱਤੀ ਹਾਲਤ 'ਤੇ ਚੁੱਕੇ ਸਵਾਲ
ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਪੰਜਾਬ ਸਿਰ ਲਗਾਤਾਰ ਕਰਜ਼ਾ ਵਧ ਰਿਹਾ ਹੈ ਅਤੇ ਸਰਕਾਰ ਨਵੇਂ ਐਲਾਨ ਤਾਂ ਕਰ ਰਹੀ ਹੈ, ਪਰ ਪੁਰਾਣੀਆਂ ਗਾਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਸਪੱਸ਼ਟ ਰੂਪ-ਰੇਖਾ ਨਹੀਂ ਪੇਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ ਅੰਕੜਿਆਂ ਦੀ ਖੇਡ ਹੈ ਅਤੇ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
