DM ਮੌਤ ਮਾਮਲੇ ''ਚ ਭਾਜਪਾ ਦਾ ਹੱਲਾ-ਬੋਲ, ਸੁਨੀਲ ਜਾਖੜ ਨੇ ਪੰਜਾਬ ਸਰਕਾਰ ''ਤੇ ਕੱਸੇ ਤੰਜ (ਵੀਡੀਓ)
Sunday, Mar 22, 2026 - 12:13 PM (IST)
ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ 'ਚ ਪੰਜਾਬ ਭਾਜਪਾ ਵਲੋਂ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀ ਦੇ ਦਬਾਅ ਕਾਰਨ ਲਾਲਜੀਤ ਸਿੰਘ ਭੁੱਲਰ 'ਤੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਸਰਕਾਰ ਦੀ ਨੀਅਤ 'ਚ ਖੋਟ ਹੈ ਕਿਉਂਕਿ ਜੇਕਰ ਅਜਿਹਾ ਨਾ ਹੁੰਦਾ ਤਾਂ ਡੀ. ਐੱਮ. ਦੀ ਮੌਤ ਦੇ ਤੁਰੰਤ ਬਾਅਦ ਹੀ ਪਰਚਾ ਦਰਜ ਹੋ ਜਾਂਦਾ।
ਇਹ ਵੀ ਪੜ੍ਹੋ : ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ (ਵੀਡੀਓ)
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਾਰੀਆਂ ਵਿਰੋਧੀਆਂ ਧਿਰਾਂ ਨੇ ਇਕੱਠੇ ਹੋ ਕੇ ਇਸ ਮਾਮਲੇ ਨੂੰ ਲੈ ਕੇ ਸਰਕਾਰ 'ਤੇ ਦਬਾਅ ਬਣਾਇਆ ਹੈ, ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਸਰਕਾਰ ਵਲੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਵੀ ਇਹ ਹੀ ਮੰਗ ਹੈ ਕਿ ਜਦੋਂ ਤੱਕ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਉਹ ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।
ਪਰਿਵਾਰ ਨੂੰ ਵੀ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਦੀ ਨੀਅਤ 'ਚ ਖੋਟ ਹੈ। ਉਨ੍ਹਾਂ ਮੁੱਖ ਮੰਤਰੀ ਮਾਨ 'ਤੇ ਵੱਡਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਅੰਮ੍ਰਿਤਸਰ ਵਿਖੇ ਸਰਤਾਜ ਦਾ ਪ੍ਰੋਗਰਾਮ ਦੇਖਣ ਤਾਂ ਆ ਗਏ ਪਰ ਉਨ੍ਹਾਂ ਕੋਲ ਪੀੜਤ ਪਰਿਵਾਰ ਕੋਲ ਜਾਣ ਦਾ ਸਮਾਂ ਨਹੀਂ ਸੀ। ਜਾਖੜ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਜ਼ਰੂਰੀ ਹੈ। ਇਸ ਪਰਿਵਾਰ ਦੇ ਇਨਸਾਫ਼ ਦੇ ਜ਼ਰੀਏ ਲੋਕਾਂ ਦੀ ਵੀ ਉਮੀਦ ਬੱਝੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
