''ਪੰਜਾਬ ਠੇਕੇ ''ਤੇ ਦਿੱਲੀ ਵਾਲਿਆਂ ਨੂੰ ਦਿੱਤਾ'', ਪੰਜਾਬ ਸਰਕਾਰ ਖ਼ਿਲਾਫ਼ ਭਾਜਪਾ ਦਾ ਵੱਡਾ ਪ੍ਰਦਰਸ਼ਨ (ਵੀਡੀਓ)
Friday, Jan 16, 2026 - 02:13 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਨੇੜੇ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਜਪਾ ਆਗੂਆਂ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਰਨੇ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਅਸ਼ਵਨੀ ਸ਼ਰਮਾ ਮੌਜੂਦ ਹਨ। ਪ੍ਰਦਰਸ਼ਨ ਦੌਰਾਨ ਭਾਜਪਾ ਦੇ ਵੱਡੀ ਗਿਣਤੀ 'ਚ ਮੌਜੂਦ ਹਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾਏ ਜਾ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਪੰਜਾਬ ਠੇਕੇ 'ਤੇ ਦਿੱਲੀ ਵਾਲਿਆਂ ਨੂੰ ਦਿੱਤਾ ਹੋਇਆ ਹੈ ਅਤੇ ਭਗਵੰਤ ਮਾਨ ਮੁਰਦਾਬਾਦ ਦੇ ਨਾਅਰੇ ਲਾਉਣ ਦਾ ਕੋਈ ਫ਼ਾਇਦਾ ਨਹੀਂ ਹੈ ਕਿਉਂਕਿ ਭਗਵੰਤ ਮਾਨ ਮਖੌਟਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਹਾਲਾਤ 'ਚੋਂ ਸਿਰਫ ਭਾਜਪਾ ਹੀ ਬਾਹਰ ਕੱਢ ਸਕਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਚੰਗਾ ਹੁੰਦਾ ਜੇਕਰ ਭਗਵੰਤ ਮਾਨ ਬਾਹਰ ਆਉਂਦੇ ਅਤੇ ਸਾਡੇ ਸਵਾਲਾਂ ਦੇ ਜਵਾਬ ਦਿੰਦੇ ਕਿਉਂਕਿ ਅਸੀਂ ਇੱਥੇ ਆਪਣੇ ਲਈ ਨਹੀਂ ਆਏ, ਸਗੋਂ ਪੰਜਾਬ ਲਈ ਆਏ ਹਨ। ਅੱਜ ਪੰਜਾਬ ਅੰਦਰ ਗੈਂਗਸਟਰਾਂ ਦਾ ਰਾਜ ਹੈ ਅਤੇ ਅਰਾਜਕਤਾ ਦਾ ਮਾਹੌਲ ਹੈ। ਕੋਈ ਦਿਨ ਅਜਿਹਾ ਨਹੀਂ, ਸਗੋਂ ਮਾੜਾ ਫੋਨ ਨਾ ਜਗਾਉਂਦਾ ਹੋਵੇ।
ਇਹ ਵੀ ਪੜ੍ਹੋ : ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾਉਣਾ ਮੀਡੀਆ ਦੀ ਆਜ਼ਾਦੀ 'ਤੇ ਹਮਲਾ : ਚੰਦੂਮਾਜਰਾ
ਉਨ੍ਹਾਂ ਕਿਹਾ ਕਿ ਇਹ ਆਵਾਜ਼ ਭਗਵੰਤ ਮਾਨ ਜ਼ਰੀਏ ਕੇਜਰੀਵਾਲ ਤੱਕ ਜ਼ਰੂਰ ਜਾਣੀ ਚਾਹੀਦੀ ਹੈ। ਭਗਵੰਤ ਮਾਨ ਤਾਂ ਇਕ ਮੌਕਾ ਕਹਿ ਕੇ ਪੰਜਾਬ ਅੰਦਰ ਬਦਲਾਅ ਕਰਨ ਆਇਆ ਸੀ ਪਰ ਅੱਜ ਪੂਰੇ ਸੂਬੇ ਦੇ ਲੋਕਾਂ 'ਚ ਡਰ ਦਾ ਮਾਹੌਲ ਹੈ। ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਅਸੀਂ ਇੱਥੇ ਕੋਈ ਪ੍ਰੈੱਸ ਕਾਨਫਰੰਸ ਕਰਨ ਨਹੀਂ ਆਏ, ਸਗੋਂ ਪੰਜਾਬ ਦੀ ਗੂੰਗੀ-ਬੋਲੀ ਸਰਕਾਰ ਦੀਆਂ ਅੱਖਾਂ ਖੋਲ੍ਹਣ ਆਏ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਕੰਮੀ ਸਾਬਿਤ ਹੋਈ ਹੈ ਅਤੇ ਸੂਬੇ ਅੰਦਰ ਸੁਰੱਖਿਆ ਤਾਰ-ਤਾਰ ਹੋ ਚੁੱਕੀ ਹੈ ਅਤੇ ਸੂਬੇ ਅੰਦਰ ਪੂਰੀ ਤਰ੍ਹਾਂ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
