ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ

Friday, Nov 27, 2026 - 01:44 AM (IST)

ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ

ਹੁਸ਼ਿਆਰਪੁਰ : ਪੰਜਾਬ ਭਾਜਪਾ ਦੀ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਹੁਸ਼ਿਆਰਪੁਰ ਵਿਖੇ ਹੋਈ ਮੀਟਿੰਗ ਦੌਰਾਨ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਤਿਆਰ ਕੀਤਾ ਜਾਣ ਵਾਲਾ ਚੋਣ ਮਨੋਰਥ ਪੱਤਰ ਸਿਰਫ਼ ਪਾਰਟੀ ਦਾ ਦਸਤਾਵੇਜ਼ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਆਸਾਂ, ਲੋੜਾਂ ਅਤੇ ਸੁਝਾਵਾਂ ਦਾ ਪ੍ਰਤੀਬਿੰਬ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ 13 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਲਈ ਵੱਖ-ਵੱਖ ਮੈਂਬਰਾਂ ਨੂੰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਖੇਤੀਬਾੜੀ, ਉਦਯੋਗ, ਵਪਾਰ, ਟਰੇਡਰਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਸਮੇਤ ਵੱਖ-ਵੱਖ ਵਰਗਾਂ ਦੇ ਸੁਝਾਅ ਲੈਣ ਲਈ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਹਾਈਵੇਅ 'ਤੇ ਬੇਕਾਬੂ ਹੋਈ ਇਨੋਵਾ ਕਾਰ! ਵੱਡਾ ਹਾਦਸਾ ਟਲ਼ਿਆ

ਖੰਨਾ ਨੇ ਦੱਸਿਆ ਕਿ ਪ੍ਰਾਪਤ ਸੁਝਾਵਾਂ ਦੀ ਪਹਿਲਾਂ ਸਕ੍ਰੀਨਿੰਗ ਕਮੇਟੀ ਵੱਲੋਂ ਜਾਂਚ ਕੀਤੀ ਜਾਵੇਗੀ ਅਤੇ ਫਿਰ ਉਨ੍ਹਾਂ ਨੂੰ ਡਰਾਫਟਿੰਗ ਕਮੇਟੀ ਦੇ ਹਵਾਲੇ ਕੀਤਾ ਜਾਵੇਗਾ। ਪਾਰਟੀ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਮਨੋਰਥ ਪੱਤਰ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ। ਇਸ ਤਹਿਤ ਟੋਲ-ਫ੍ਰੀ ਫੋਨ ਨੰਬਰ ਰਾਹੀਂ ਲੋਕ ਆਪਣੇ ਸੁਝਾਅ ਦੇ ਸਕਣਗੇ । ਇਸ ਤੋਂ ਇਲਾਵਾ ਵਿਸ਼ੇਸ਼ ਪ੍ਰਚਾਰ ਵੈਨ ਰਾਹੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪਹੁੰਚ ਕਰਕੇ ਲੋਕਾਂ ਤੋਂ ਲਿਖਤੀ ਸੁਝਾਅ ਵੀ ਇਕੱਠੇ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Sandeep Kumar

Content Editor

Related News