ਭਾਜਪਾ ਵੱਲੋਂ ਪੰਜਾਬ ਦੇ ਪਾਣੀਆਂ ''ਤੇ ਡਾਕੇ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮੁੰਡੀਆ
Thursday, May 01, 2025 - 01:19 PM (IST)

ਚੰਡੀਗੜ੍ਹ(ਰਮਨਜੀਤ)- ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਭਾਜਪਾ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਖੋਹਣ ਦੇ ਕੋਝੇ ਯਤਨਾਂ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਡਾਕੇ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।
ਇਹ ਵੀ ਪੜ੍ਹੋ- ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦਾ ਜੋਧਬੀਰ ਜਲਦ ਹੋਵੇਗਾ ਗ੍ਰਿਫ਼ਤਾਰ, ਬਰਾਮਦ ਹੋਇਆ ਇਹ ਸਾਮਾਨ
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮੁੰਡੀਆ ਨੇ ਕਿਹਾ ਕਿ ਕੇਂਦਰ ਅਤੇ ਦਿੱਲੀ ਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਦਾ ਪਾਣੀ ਖੋਹਣ ਲਈ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੇ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਲਈ ਸਰਕਾਰ ਨੂੰ ਜੋ ਚਾਰਾਜੋਈ ਕਰਨੀ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਭਾਜਪਾ ਆਗੂਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਇਸ ਮਾਮਲੇ ਵਿੱਚ ਧਾਰੀ ਚੁੱਪੀ ਬਾਰੇ ਵੀ ਸਵਾਲ ਖੜ੍ਹੇ ਕਰਦਿਆਂ ਇਸ ਨੂੰ ਸੂਬਾ ਵਿਰੋਧੀ ਗਰਦਾਨਦਿਆਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਪੰਜਾਬ ਦੇ ਹੱਕਾਂ 'ਤੇ ਕੇਂਦਰ ਦੀਆਂ ਸਰਕਾਰਾਂ ਗੁਆਂਢੀ ਸੂਬੇ ਹਰਿਆਣਾ ਨੇ ਪਹਿਲਾਂ ਵੀ ਡਾਕਾ ਮਾਰਨ ਦੀਆਂ ਚਾਲਾਂ ਚੱਲੀਆਂ ਹਨ। ਗੁਆਂਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਦਾ ਨੁਕਸਾਨ ਕੀਤਾ। ਹੁਣ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚੱਲੀ ਗਈ ਹੈ ਜਿਸ ਨੂੰ ਕਤਈ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8