ਭਾਜਪਾ ਨੂੰ ਕਰਾਰਾ ਝਟਕਾ ,ਐੱਸ. ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

Monday, Feb 01, 2021 - 04:21 PM (IST)

ਭਾਜਪਾ ਨੂੰ ਕਰਾਰਾ ਝਟਕਾ ,ਐੱਸ. ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਬਨੂੜ (ਗੁਰਪਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵੱਖ-ਵੱਖ ਵਰਗਾਂ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਕਰਨ ਦੇ ਬਾਵਜੂਦ ਵੀ ਰੱਦ ਨਾ ਕੀਤੇ ਜਾਣ ਕਾਰਨ ਸੂਬੇ ਵਿਚ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਪਹੁੰਚ ਰਿਹਾ ਹੈ । ਸੂਬੇ ਦੇ ਲੋਕਾਂ ਦੇ ਗੁੱਸੇ ਤੋਂ ਬਚਣ ਲਈ ਭਾਜਪਾ ਆਗੂਆਂ ਵੱਲੋਂ ਪਾਰਟੀ ਤੋਂ ਲਗਾਤਾਰ ਅਸਤੀਫ਼ੇ ਦਿੱਤੇ ਜਾ ਰਹੇ ਹਨ। ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਐੱਸ. ਸੀ. ਸੈੱਲ ਦੇ ਜ਼ਿਲ੍ਹਾ ਪਟਿਆਲਾ ਉੱਤਰੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਹੈਪੀ ਕਟਾਰੀਆ ਨੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਚ ਕਿਸਾਨਾਂ ਨਾਲ ਕੀਤੇ ਗਏ ਧੱਕੇ ਕਾਰਨ ਉਨ੍ਹਾਂ ਦਾ ਮਨ ਬਹੁਤ ਉਦਾਸ ਹੋ ਰਿਹਾ ਹੈ । ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਇਸ ਅੱਤਿਆਚਾਰ ਲਈ ਭਾਜਪਾ ਜ਼ਿੰਮੇਵਾਰ ਹੈ, ਜਿਸ ਕਾਰਨ ਮੈਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਮੈਂ ਪਹਿਲਾਂ ਦੀ ਤਰ੍ਹਾਂ ਸ਼ਹਿਰ ਦੇ ਲੋਕਾਂ ਦੀ ਆਪਣੇ ਤੌਰ ’ਤੇ ਸੇਵਾ ਕਰਦਾ ਰਹਾਂਗਾ। ਦੱਸਣਯੋਗ ਹੈ ਕਿ ਬਨੂੜ ਸ਼ਹਿਰ ਵਿਚ ਭਾਜਪਾ ਦਾ ਇਕਲੌਤਾ ਕੌਂਸਲਰ ਸੀ ਤੇ ਕਿਸਾਨ ਅੰਦੋਲਨ ਕਾਰਨ ਭਾਜਪਾ ਦਾ ਸ਼ਹਿਰ ਵਿਚ ਜਨਆਧਾਰ ਦਿਨੋ-ਦਿਨ ਸੁੰਘੜਦਾ ਜਾ ਰਿਹਾ ਹੈ।


author

Gurminder Singh

Content Editor

Related News