ਭਾਜਪਾ ਅੜੀਅਲ ਰਵੱਈਆ ਛੱਡ ਕੇ ਕਿਸਾਨ ਸੰਗਠਨਾਂ ਨਾਲ ਕਰੇ ਗੱਲਬਾਤ : ਢੀਂਡਸਾ

Thursday, Nov 05, 2020 - 10:19 AM (IST)

ਭਾਜਪਾ ਅੜੀਅਲ ਰਵੱਈਆ ਛੱਡ ਕੇ ਕਿਸਾਨ ਸੰਗਠਨਾਂ ਨਾਲ ਕਰੇ ਗੱਲਬਾਤ : ਢੀਂਡਸਾ

ਭੀਖੀ (ਤਾਇਲ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਸੰਗਠਨਾਂ ਨਾਲ ਗੱਲਬਾਤ ਨਾ ਕਰਨ ਦੇ ਅੜੀਅਲ ਰਵੱਈਏ ਸਬੰਧੀ ਰੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ ਨਹੀਂ ਕਰ ਰਹੀ, ਉੱਥੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਇਸ ਮੁੱਦੇ 'ਤੇ ਕਿਸਾਨਾਂ ਦੀ ਹਮਾਇਤ ਕਰਨ ਦੀ ਬਜਾਏ ਇਸ ਦਾ ਸਿਆਸੀ ਲਾਭ ਲੈਣ 'ਤੇ ਤੁਲੀਆਂ ਹੋਈਆਂ ਹਨ।

ਇਹ ਵੀ ਪੜ੍ਹੋ: ਕੈਪਟਨ ਨੂੰ ਚਾਹੀਦਾ ਹੈ ਦਿੱਲੀ ਧਰਨੇ ਦੀ ਥਾਂ ਮਰਨ ਵਰਤ ਰੱਖੇ: ਸੁਖਬੀਰ ਬਾਦਲ

ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਥੇਦਾਰ ਭਰਪੂਰ ਸਿੰਘ ਦੇ ਦਿਹਾਂਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਨ। ਉਨ੍ਹਾਂ ਖੇਤੀ ਕਾਨੂੰਨਾਂ ਕਾਰਨ ਸੂਬੇ 'ਚ ਪੈਦਾ ਹੋਏ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣੇ ਅੜੀਅਲ ਰਵੱਈਏ ਨੂੰ ਛੱਡ ਕੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕ ਪਰਿਵਾਰ ਤੱਕ ਸਿਮਟ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਧਾਰਮਿਕ ਸਥਾਨਾਂ ਨੂੰ ਬਾਦਲ ਦਲ ਤੋਂ ਮੁਕਤ ਕਰਾਉਣ ਲਈ ਐੱਸ. ਜੀ. ਪੀ. ਸੀ. ਚੋਣਾਂ ਲੜੇਗਾ ਜਿਸ 'ਚ ਧਾਰਮਿਕ ਪ੍ਰਵਿਰਤੀ ਵਾਲੇ ਉਮੀਦਵਾਰ ਮੈਦਾਨ 'ਚ ਉਤਾਰੇ ਜਾਣਗੇ।ਇਸ ਮੌਕੇ ਰਜਿੰਦਰ ਸਿੰਘ ਕਾਂਝਲਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ, ਮੁਲਾਜ਼ਮ ਆਗੂ ਪਰਮਜੀਤ ਸਿੰਘ ਭੀਖੀ ਹਾਜ਼ਰ ਸਨ।

ਇਹ ਵੀ ਪੜ੍ਹੋ: ਦੋ ਹਫ਼ਤੇ ਲੰਘ ਜਾਣ ਦੇ ਬਾਵਜੂਦ ਵੀ ਰਾਣਾ ਸਿੱਧੂ ਦੇ ਕਤਲ ਮਾਮਲੇ 'ਚ ਪੁਲਸ ਦੇ ਹੱਥ ਖ਼ਾਲੀ


author

Shyna

Content Editor

Related News