ਪੰਜਾਬ ’ਚ ਕਾਨੂੰਨ ਵਿਵਸਥਾ ਫੇਲ, ਕੈਪਟਨ ਨੇ ਲਾਈ ਅਣਐਲਾਨੀ ਰਾਜਨੀਤਕ ਐਮਰਜੈਂਸੀ : ਚੁੱਘ

Friday, Dec 25, 2020 - 09:27 PM (IST)

ਪੰਜਾਬ ’ਚ ਕਾਨੂੰਨ ਵਿਵਸਥਾ ਫੇਲ, ਕੈਪਟਨ ਨੇ ਲਾਈ ਅਣਐਲਾਨੀ ਰਾਜਨੀਤਕ ਐਮਰਜੈਂਸੀ : ਚੁੱਘ

ਚੰਡੀਗੜ੍ਹ,(ਸ਼ਰਮਾ)–ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਤਰੁਣ ਚੁੱਘ ਨੇ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ ਹੋ ਚੁਕੀ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਅਤੇ ਪ੍ਰਸਿੱਧ ਆਜ਼ਾਦੀ ਘੁਲਾਟੀਏ ਭਾਰਤ ਰਤਨ ਪੰਡਤ ਮਦਲ ਮੋਹਨ ਮਾਲਵੀਆ ਦੇ ਸਨਮਾਨ ਵਿਚ ਆਯੋਜਿਤ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮਾਂ ਵਿਚ ਬਠਿੰਡਾ, ਮਲੋਟ ਅਤੇ ਜਲੰਧਰ ਵਿਚ ਭੋਲੇ-ਭਾਲੇ ਕਿਸਾਨਾਂ ਦੀ ਆੜ ਵਿਚ ਸਮਾਜ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਅਨਸਰਾਂ ਵਲੋਂ ਕੀਤੇ ਗਏ ਹਮਲੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਰਾਜਨੀਤਕ ਐਮਰਜੈਂਸੀ ਲਾਏ ਜਾਣ ਦੀ ਜ਼ਿੰਦਾ ਮਿਸਾਲ ਹੈ। 

 ਇਹ ਵੀ ਪੜ੍ਹੋ : ਪਹਿਲੀ ਵਾਰ ਟਵਿੱਟਰ ਦੇ ਟਰੈਂਡਿੰਗ ’ਚ ਆਏ ‘ਗੁਰਮੁਖੀ ਦੇ ਅੱਖਰ’

ਚੁੱਘ ਨੇ ਕਿਹਾ ਕਿ ਲੋਕਤੰਤਰ ਵਿਚ ਸਾਰੇ ਰਾਜਨੀਤਕ ਦਲਾਂ ਅਤੇ ਸਮਾਜਿਕ ਸੰਗਠਨਾਂ ਨੂੰ ਆਪਣੀ ਗੱਲ ਸ਼ਾਂਤੀ ਨਾਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਆਪਣੇ ਦਰਵਾਜ਼ੇ 24 ਘੰਟੇ ਖੁੱਲ੍ਹੇ ਰੱਖੇ ਹਨ ਅਤੇ ਕਈ ਦੌਰਾਂ ਦੀ ਗੱਲ ਸ਼ਾਂਤੀਮਈ ਹੋ ਰਹੀ ਹੈ ਪਰ ਅਜਿਹੀਆਂ ਘਟਨਾਵਾਂ ਨਿੰਦਣਯੋਗ ਹਨ ਅਤੇ ਕਿਸਾਨ ਸੰਗਠਨਾਂ ਨੂੰ ਹਿੰਸਕ ਹਮਲਿਆਂ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕੇਂਦਰ ਦੀ ਚਿੱਠੀ 'ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਹੁਣ ਕੱਲ, PM ਮੋਦੀ ਦੇ ਸੰਬੋਧਨ ਤੋਂ ਬਾਅਦ ਲਿਆ ਫੈਸਲਾ

ਚੁੱਘ ਨੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ’ਤੇ ਤੁਲੇ ਅਸਮਾਜਿਕ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਚੁੱਘ ਨੇ ਕਿਹਾ ਦੀ ਭਾਰਤੀ ਜਨਤਾ ਪਾਰਟੀ ਦੇ ਪੁਰਸ਼ ਵਰਕਰਾਂ ਦੇ ਨਾਲ ਮਹਿਲਾ ਕਾਰਕੁੰਨਾਂ ਦਾ ਵੀ ਅਪਮਾਨ ਕੀਤਾ ਗਿਆ ਹੈ। ਚੁੱਘ ਨੇ ਡੀ. ਜੀ. ਪੀ. ਤੋਂ ਮੰਗ ਕਰਦੇ ਹੋਏ ਕਿਹਾ ਕਿ ਭਾਜਪਾ ਦੇ ਪ੍ਰੋਗਰਾਮਾਂ ਵਿਚ ਕੀਤੇ ਗਏ ਹਮਲਿਆਂ ਵਿਚ ਸ਼ਾਮਿਲ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ।


author

Deepak Kumar

Content Editor

Related News