ਭਾਜਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Monday, Feb 13, 2023 - 12:27 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ) : ਜ਼ਿਲ੍ਹਾ ਰੂਪਨਗਰ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਜਤਿੰਦਰ ਸਿੰਘ ਅਠਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਜਿਸ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਪੁਲਸ ਨੂੰ ਕਰ ਦਿੱਤੀ ਹੈ ਅਤੇ ਪੁਲਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਜਤਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਆ ਚੁੱਕੀਆਂ ਹਨ ਪਰ ਹੁਣ 5 ਫਰਵਰੀ ਨੂੰ ਸ਼ਾਮ 8.35 ’ਤੇ ਉਸਦੇ ਮੋਬਾਇਲ ਨੰਬਰ ’ਤੇ ਵਟਸਐਪ ਕਾਲ ਆਈ।
ਇਹ ਵੀ ਪੜ੍ਹੋ : ਗਰੀਬਾਂ ਨੂੰ ਦਿੱਤੀ ਜਾਣ ਵਾਲੀ ਕਣਕ ਯੋਜਨਾ ’ਚ ਲੱਗਾ ਭਾਰੀ ਕੱਟ, ਪੰਜਾਬ ’ਚ ਮਚੀ ਹਾਹਾਕਾਰ
ਫੋਨ ਕਰਨ ਵਾਲੇ ਵੱਲੋਂ ਮੇਰੇ ਕੋਲੋਂ ਪੈਸਿਆਂ ਦੀ ਮੰਗ ਕੀਤੀ ਗਈ ਅਤੇ ਨਾ ਦੇਣ ਦੀ ਸੂਰਤ ’ਚ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਸੀ ਤੇ ਹੁਣ ਫਿਰ ਦੁਬਾਰਾ ਦਰਜ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਫ਼ਤਰਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ
ਕੀ ਕਹਿਣਾ ਹੈ ਥਾਣਾ ਮੁਖੀ ਦਾ
ਇਸ ਸਬੰਧੀ ਥਾਣਾ ਮੁਖੀ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧੀ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ : ਧੂਰੀ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ’ਤੇ ਪਰਿਵਾਰ, ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।