ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ BJP ਨੇ ਉਲੀਕੀ ਵੱਡੀ ਰਣਨੀਤੀ, ਪੰਜਾਬ 'ਚ ਦੋ ਵਿਸ਼ਾਲ ਰੈਲੀਆਂ ਕਰਨਗੇ ‘ਸ਼ਾਹ’

06/07/2023 1:36:50 PM

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ 'ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ. ਪੀ. ਨੱਡਾ ਵੀ ਮੌਜੂਦ ਰਹਿਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਨੱਡਾ 14 ਜੂਨ ਨੂੰ ਵੀ ਹੁਸ਼ਿਆਰਪੁਰ 'ਚ ਰੈਲੀ ਦੀ ਅਗਵਾਈ ਕਰਨਗੇ। ਦਰਅਸਲ ਜਲੰਧਰ ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਨੇ ਭਾਜਪਾ ਹਾਈਕਮਾਨ ਨੂੰ ਪਰੇਸ਼ਾਨੀ 'ਚ ਪਾ ਦਿੱਤਾ ਹੈ ਪਾਰਟੀ ਦੇ ਕੇਂਦਰੀ ਆਗੂਆਂ ਵੱਲੋਂ ਹੁਣ ਪੰਜਾਬ 'ਤੇ ਖ਼ਾਸ ਤੌਰ 'ਤੇ ਧਿਆਨ ਦੇਣ ਲਈ ਰਣਨੀਤੀ ਉਲੀਕੀ ਜਾ ਰਹੀ ਹੈ, ਜਿਸ ਲਈ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਬੈਠਕਾਂ ਦਾ ਸਿਲਸਿਲਾ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ। 

ਇਹ ਵੀ ਪੜ੍ਹੋ- ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ 'ਤੇ ਹਾਈ ਕੋਰਟ ਦਾ ਅਹਿਮ ਫ਼ੈਸਲਾ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਵੀ ਪਾਰਟੀ ਪ੍ਰਧਾਨ ਜੇ. ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬੈਠਕ ਹੋਈ ਹੈ, ਜਿਸ ਵਿੱਚ ਪੰਜਾਬ ਨੂੰ ਲੈ ਕੇ ਮੰਥਨ ਕੀਤਾ ਗਿਆ ਹੈ। ਜਲੰਧਰ ਦੀਆਂ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਪਾਰਟੀ ਦੇ ਕੁਝ ਆਲਾ ਆਗੂਆਂ ਨੇ ਪਾਰਟੀ ਪ੍ਰਧਾਨ ਨੂੰ ਇਕ ਰਿਪੋਰਟ ਦਿੱਤੀ ਸੀ, ਜਿਸ ਵਿੱਚ ਹਾਰ ਦੇ ਕਾਰਣਾਂ ਬਾਰੇ ਚਰਚਾ ਕੀਤੀ ਗਈ ਸੀ। 

ਇਹ ਵੀ ਪੜ੍ਹੋ- ਅਮਰੀਕਾ ਤੋਂ ਆਏ ਸ਼ਖ਼ਸ ਤੋਂ ਸੁਣੋ ਖੇਤੀ ਦੇ ਨੁਕਤੇ, ਦੱਸਿਆ ਕਿਉਂ ਵਧੇਰੇ ਤਰੱਕੀ ਕਰ ਰਹੇ ਨੇ ਵਿਦੇਸ਼ੀ ਕਿਸਾਨ

ਜ਼ਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ 'ਚ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ 58691 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਹੋਈ ਸੀ ਤੇ ਉਨ੍ਹਾਂ ਦੀ ਝੋਲੀ 302279 ਆਈਆਂ ਸਨ ਜਦਕਿ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ 243450 ਵੋਟਾਂ, ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ 158445 ਵੋਟਾਂ ਹਾਸਲ ਕਰਕੇ ਤੀਜੇ ਨੰਬਰ ’ਤੇ ਰਹੇ ਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ 134800 ਵੋਟਾਂ ਪ੍ਰਾਪਤ ਕੀਤੀਆਂ ਤੇ ਚੌਥੇ ਨੰਬਰ ’ਤੇ ਰਹੇ।  

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News