ਭਾਜਪਾ ਨੇ 3 ਉਮੀਦਵਾਰਾਂ ਦਾ ਕੀਤਾ ਐਲਾਨ, ਗੁਰਦਾਸਪੁਰ ਤੋਂ ਸਨੀ ਦਿਓਲ ਲੜਨਗੇ ਚੋਣ

Tuesday, Apr 23, 2019 - 08:07 PM (IST)

ਭਾਜਪਾ ਨੇ 3 ਉਮੀਦਵਾਰਾਂ ਦਾ ਕੀਤਾ ਐਲਾਨ, ਗੁਰਦਾਸਪੁਰ ਤੋਂ ਸਨੀ ਦਿਓਲ ਲੜਨਗੇ ਚੋਣ

ਚੰਡੀਗੜ੍ਹ: ਚੰਡੀਗੜ੍ਹ: ਭਾਜਪਾ ਵਲੋਂ ਅੱਜ ਦੇਰ ਸ਼ਾਮ ਚੰਡੀਗੜ੍ਹ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਵਲੋਂ ਚੰਡੀਗੜ੍ਹ ਤੋਂ ਕਿਰਨ ਖੇਰ, ਗੁਰਦਾਸਪੁਰ ਤੋਂ ਸਨੀ ਦਿਓਲ ਤੇ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਦੇ ਬਹੁ ਗਿਣਤੀ ਆਗੂ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਚੋਣ ਲੜਾਉਣ ਦੇ ਇਛੁੱਕ ਸਨ ਕਿਉਂਕਿ ਇਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਚੋਣ ਮੈਦਾਨ 'ਚ ਹਨ, ਜੋ ਜ਼ਿਮਨੀ ਚੋਣ ਦੌਰਾਨ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਜਿੱਤੇ ਸਨ।

 


Related News