ਭਾਜਪਾ ਵਲੋਂ ਮਾਨ ਸਰਕਾਰ ’ਤੇ ਫਿਕਸਡ-ਵਿੰਗ ਜਹਾਜ਼ ਦੀ ਦੁਰਵਰਤੋਂ ਦਾ ਦੋਸ਼

Wednesday, Nov 08, 2023 - 06:28 PM (IST)

ਜਲੰਧਰ (ਇੰਟ.) : ਭਾਜਪਾ ਨੇ ਮਾਨ ਸਰਕਾਰ ’ਤੇ ਫਿਕਸਡ-ਵਿੰਗ ਜਹਾਜ਼ ਨੂੰ ਕਿਰਾਏ ’ਤੇ ਲੈ ਕੇ ਉਸ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਪਾਈ ਹੈ। ਉਨ੍ਹਾਂ ਸਰਕਾਰ ’ਤੇ ਜਨਤਾ ਦਾ ਕਰੋੜਾਂ ਰੁਪਿਆ ਬਰਬਾਦ ਕਰਨ ਦੇ ਦੋਸ਼ ਲਾਏ ਹਨ ਅਤੇ ਪੋਸਟ ਵਿਚ ਆਰ. ਟੀ. ਆਈ. ਦੇ ਹਵਾਲੇ ਨਾਲ ਫਿਕਸਡ-ਵਿੰਗ ਜਹਾਜ਼ ਦੇ ਕਿਰਾਏ ਦੇ ਦਸਤਾਵੇਜ਼ ਨੱਥੀ ਕੀਤੇ ਹਨ।

ਇਹ ਵੀ ਪੜ੍ਹੋ : ਜਲੰਧਰ: ਦੀਵਾਲੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਆਦੇਸ਼ ਜਾਰੀ

ਕੇਜਰੀਵਾਲ ਦੀ ਵਰਤੋਂ ਲਈ ਹੈ ਜਹਾਜ਼
ਆਰ. ਪੀ. ਸਿੰਘ ਨੇ ਆਪਣੀ ਪੋਸਟ ਵਿਚ ਲਿਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਹਾਜ਼ ਦੀ ਵਰਤੋਂ ਸਿਆਸੀ ਸੈਰ-ਸਪਾਟੇ ਲਈ ਆਪਣੇ ਨਿੱਜੀ ਚਾਰਟਰ ਦੇ ਰੂਪ ’ਚ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੇਜਰੀਵਾਲ ਦੀ ਹਰ ਯਾਤਰਾ ’ਤੇ ਕਰੋੜਾਂ ਰੁਪਏ ਦੀ ਬਰਬਾਦੀ ਬੰਦ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਖਜ਼ਾਨੇ ’ਤੇ ਪੈਣ ਵਾਲੇ ਵਿੱਤੀ ਦਬਾਅ ’ਤੇ ਵਿਚਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬੀ ਭਾਸ਼ਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਹਦਾਇਤਾਂ ਜਾਰੀ

ਸਿੱਧੂ ਨੇ ਵੀ ਲਾਏ ਸਨ ਗੰਭੀਰ ਦੋਸ਼
ਵਰਣਨਯੋਗ ਹੈ ਕਿ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਵੀ ਸਤੰਬਰ ਮਹੀਨੇ ਵਿਚ ਭਗਵੰਤ ਮਾਨ ਸਰਕਾਰ ਵਲੋਂ ਹੈਲੀਕਾਟਰ ਤੇ ਫਿਕਸਡ-ਵਿੰਗ ਜਹਾਜ਼ ਦੀ ਵਰਤੋਂ ’ਤੇ ਕੀਤੇ ਗਏ ਖਰਚੇ ਦਾ ਵੇਰਵਾ ਮੰਗਿਆ ਸੀ। ਉਨ੍ਹਾਂ ਵੀ ਦੋਸ਼ ਲਾਇਆ ਸੀ ਕਿ ਪੰਜਾਬ ਸਰਕਾਰ ਹੋਰ ਸੂਬਿਆਂ ਵਿਚ ਆਮ ਆਦਮੀ ਪਾਰਟੀ ਦੀਆਂ ਮੁਹਿੰਮਾਂ ਲਈ ਲਗਜ਼ਰੀ ਉਡਾਣਾਂ ’ਤੇ ਸੂਬੇ ਦੀ ਜਨਤਾ ਦਾ ਪੈਸਾ ਖਰਚ ਕਰ ਰਹੀ ਹੈ। ਸਿੱਧੂ ਨੇ ਇਸ ਸਬੰਧੀ ਪੰਜਾਬ ਸ਼ਹਿਰੀ ਹਵਾਬਾਜ਼ੀ ਸਕੱਤਰ ਨੂੰ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਚਿੱਠੀ ਲਿਖ ਕੇ ਜਾਣਕਾਰੀ ਮੰਗੀ ਸੀ। ਸਿੱਧੂ ਨੇ ਕਿਹਾ ਸੀ ਕਿ ‘ਆਪ’ ਸਰਕਾਰ ਨੇ ਪਿਛਲੇ ਡੇਢ ਸਾਲਾਂ ਵਿਚ ਗੁਜਰਾਤ, ਹਿਮਾਚਲ ਪ੍ਰਦੇਸ਼ ਤੇ ਹੋਰ ਸੂਬਿਆਂ ਵਿਚ ਚੋਣ ਪ੍ਰਚਾਰ ਲਈ ਜਹਾਜ਼ ਦੀ ਵਰਤੋਂ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਲਗਜ਼ਰੀ ਉਡਾਣ ’ਤੇ ਜਨਤਾ ਦਾ ਪੈਸਾ ਕਿਉਂ ਬਰਬਾਦ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਵਸੀਲਿਆਂ ਦੀ ਚੋਰੀ ਕਿਉਂ ਹੋ ਰਹੀ ਹੈ? ਉਨ੍ਹਾਂ ਦੋਸ਼ ਲਾਇਆ ਕਿ ਜਹਾਜ਼ ਦੀ ਵਰਤੋਂ ਗੁਜਰਾਤ, ਹਿਮਾਚਲ ਪ੍ਰਦੇਸ਼ ਤੇ ਹੋਰ ਸੂਬਿਆਂ ਵਿਚ ਚੋਣ ਪ੍ਰਚਾਰ ਲਈ ਕੀਤੀ ਗਈ ਸੀ।

ਇਹ ਵੀ ਪੜ੍ਹੋ : 15 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਨਾ ਕਰਨ ’ਤੇ ਬੈਂਕ ਨੇ ਕਬਜ਼ੇ ’ਚ ਲਿਆ ਹੋਟਲ, ਹੋਵਗਾ ਨਿਲਾਮ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News