ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਦੇਸ਼ ਦੀ ਸਿਆਸਤ ''ਚ ਵੱਡਾ ਧਮਾਕਾ ਕਰਨ ਜਾ ਰਿਹਾ ਅਕਾਲੀ ਦਲ
Friday, Oct 16, 2020 - 06:26 PM (IST)
ਨਵੀਂ ਦਿੱਲੀ/ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਬਾਦਲ ਹੁਣ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਅਕਾਲੀ ਦਲ ਅਗਲੇ ਦੋ ਹਫ਼ਤਿਆਂ ਦੌਰਾਨ ਮਹਾਗਠਜੋੜ ਦਾ ਐਲਾਨ ਕਰ ਸਕਦਾ ਹੈ। ਅਕਾਲੀ ਦਲ ਵਲੋਂ ਡੀ. ਐੱਮ. ਕੇ., ਸ਼ਰਦ ਪਵਾਰ, ਬੀਜੂ ਜਨਤਾ ਦਲ, ਟੀ. ਡੀ. ਪੀ., ਮਮਤਾ ਬੈਨਰਜੀ ਅਤੇ ਸਮਾਜਵਾਦੀ ਪਾਰਟੀ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਇਸ ਲਈ ਬਕਾਇਦਾ ਅਕਾਲੀ ਦਲ ਵਲੋਂ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣਗੇ ਨਵਜੋਤ ਸਿੱਧੂ!
ਇਸ ਤਾਲਮੇਲ ਕਮੇਟੀ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਾਲਮੇਲ ਕਮੇਟੀ ਵਲੋਂ ਦੂਜੀਆਂ ਧਿਰਾਂ ਨਾਲ ਗੱਲਬਾਤ ਕਰਕੇ ਇਕੱਠਾ ਕੀਤਾ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਤਾਲਮੇਲ ਕਮੇਟੀ ਵਲੋਂ ਕਈ ਖੇਤਰੀ ਧਿਰਾਂ ਨਾਲ ਮੁਲਾਕਾਤ ਵੀ ਕੀਤੀ ਜਾ ਚੁੱਕੀ ਹੈ ਅਤੇ ਕਈ ਪਾਰਟੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੇ ਮਾਮਲੇ 'ਤੇ ਮੁੱਖ ਮੰਤਰੀ ਨੇ ਤੋੜੀ ਚੁੱਪ, ਦਿੱਤਾ ਵੱਡਾ ਬਿਆਨ
ਚੰਦੂਮਾਜਰਾ ਨੇ ਕਿਹਾ ਕਿ ਫਿਲਹਾਲ ਅਕਾਲੀ ਦਲ ਦੇ ਮੁੱਖ ਮਕਸਦ ਖੇਤਰੀ ਪਾਰਟੀਆਂ ਇਕੋ ਪਲੇਟਫਾਰਮ 'ਤੇ ਇਕੱਠਿਆਂ ਕਰਕੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਆਵਾਜ਼ ਬੁਲੰਦ ਕਰਨਾ ਹੈ। ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਕੁਝ ਆਗੂਆਂ ਨੇ ਉਨ੍ਹਾਂ ਦੇ ਨਾਲ ਆਉਣ ਲਈ ਹਾਮੀ ਵੀ ਭਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੋਮਵਾਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ