ਭਾਜਪਾ ਨਾਲ ਗਠਜੋੜ ਕਰਨ ਵਾਲੇ ਅਕਾਲੀ ਦਲ ਸੰਯੁਕਤ ਵਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Friday, Jan 21, 2022 - 10:26 PM (IST)

ਭਾਜਪਾ ਨਾਲ ਗਠਜੋੜ ਕਰਨ ਵਾਲੇ ਅਕਾਲੀ ਦਲ ਸੰਯੁਕਤ ਵਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਅਕਾਲੀ ਦਲ ਯੰਕੁਤ ਵਲੋਂ ਚੋਣਾਂ ਲਈ ਆਪਣਏ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਸੰਯੁਕਤ ਵਲੋਂ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਲੈ ਸਕਦੀ ਹੈ ਇਹ ਫ਼ੈਸਲਾ

ਦੁਆਬਾ ਖੇਤਰ ਵਿਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ ਜਾਂ ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ’ਤੇ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਮੁੱਖ ਮੰਤਰੀ ਚਰਨਜੀਤ ਚੰਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News