ਭਾਜਪਾ ਨਾਲ ਗਠਜੋੜ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Monday, Nov 17, 2025 - 11:33 AM (IST)
ਪਟਿਆਲਾ (ਮਨਦੀਪ ਜੋਸਨ, ਰਾਣਾ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਨਾਲ ਸਾਡੀ ਅਜੇ ਕੋਈ ਵੀ ਗੱਲਬਾਤ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਪੰਥਕ ਏਕਤਾ ਸਿਰਫ ਸਿਧਾਂਤਾਂ ਦੇ ਆਧਾਰ ਉੱਪਰ ਹੋ ਸਕਦੀ ਹੈ, ਗੈਰ-ਸਿਧਾਂਤਕ ਨਹੀਂ। ਗਿਆਨੀ ਹਰਪ੍ਰੀਤ ਸਿੰਘ ਇਥੇ ਇਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਨ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅਕਾਲੀ ਦਲ (ਪੁਨਰ ਸੁਰਜੀਤ) ਆਪਣਾ ਢਾਂਚਾ ਪੂਰੀ ਮਜ਼ਬੂਤੀ ਨਾਲ ਤਿਆਰ ਕਰ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਦੇ ਨਵੇਂ ਪ੍ਰਧਾਨ ਬਹੁਤ ਜਲਦ ਥਾਪੇ ਜਾ ਰਹੇ ਹਨ।
ਇਹ ਵੀ ਪੜ੍ਹੋ : ਮਾਣ ਭੱਤਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਉਨ੍ਹਾਂ ਆਖਿਆ ਕਿ ਤਰਨਤਾਰਨ ਉਪ-ਚੋਣ ਦਾ ਸਾਡੀ ਪਾਰਟੀ ’ਤੇ ਕੋਈ ਪ੍ਰਭਾਵ ਨਹੀਂ ਹੈ। ਸਰਕਾਰ ਧੱਕੇਸ਼ਾਹੀ ਕਰ ਕੇ ਚੋਣ ਜਿੱਤੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ (ਪੁਨਰ ਸੁਰਜੀਤ) ਪੂਰੀ ਮਜ਼ਬੂਤੀ ਨਾਲ ਲੜੇਗਾ ਅਤੇ ਜਿੱਤੇਗਾ।
ਇਹ ਵੀ ਪੜ੍ਹੋ : ਅਸ਼ੀਰਵਾਦ ਸਕੀਮ ਨੂੰ ਲੈ ਕੇ ਮਾਨ ਸਰਕਾਰ ਦਾ ਨਵਾਂ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
