ਜਲੰਧਰ ਸੀਟ ਲਈ ਭਾਜਪਾ ਤੇ ਅਕਾਲੀ ਆਗੂ CM ਮਾਨ ਦੇ ਸੰਪਰਕ ''ਚ! ਕੈਬਨਿਟ ਮੰਤਰੀ ਨੂੰ ਵੀ ਉਤਾਰ ਸਕਦੀ ਹੈ ''ਆਪ''

Saturday, Mar 30, 2024 - 08:26 AM (IST)

ਜਲੰਧਰ ਸੀਟ ਲਈ ਭਾਜਪਾ ਤੇ ਅਕਾਲੀ ਆਗੂ CM ਮਾਨ ਦੇ ਸੰਪਰਕ ''ਚ! ਕੈਬਨਿਟ ਮੰਤਰੀ ਨੂੰ ਵੀ ਉਤਾਰ ਸਕਦੀ ਹੈ ''ਆਪ''

ਜਲੰਧਰ (ਧਵਨ)– ਪੰਜਾਬ ’ਚ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਜਲੰਧਰ ਸੀਟ ਲਈ ਕੁਝ ਬਾਹਰਲੇ ਨੇਤਾਵਾਂ ’ਤੇ ਟਿਕੀਆਂ ਹੋਈਆਂ ਹਨ। ਕੁਝ ਨੇਤਾਵਾਂ ਦੀ ਗੱਲਬਾਤ ਮੁੱਖ ਮੰਤਰੀ ਨਾਲ ਅੰਦਰਖਾਤੇ ਚੱਲ ਰਹੀ ਹੈ ਪਰ ਇਨ੍ਹਾਂ ਨੇਤਾਵਾਂ ਦੇ ਨਾਂ ਅਜੇ ਗੁਪਤ ਰੱਖੇ ਜਾ ਰਹੇ ਹਨ। ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਭਾਜਪਾ ਵਿਚ ਸ਼ਾਮਲ ਹੋ ਜਾਣ ਤੋਂ ਬਾਅਦ ਪਾਰਟੀ ਨੂੰ ਜਲੰਧਰ ਸੀਟ ਲਈ ਨਵੇਂ ਚਿਹਰੇ ਦੀ ਭਾਲ ਹੈ, ਜਿਨ੍ਹਾਂ ਵਿਚੋਂ ਇਕ ਭਾਜਪਾ ਤੇ 2 ਅਕਾਲੀ ਦਲ ਦੇ ਨੇਤਾ ਦੱਸੇ ਜਾ ਰਹੇ ਹਨ। ਹਾਲਾਂਕਿ ਪਾਰਟੀ ਅੰਦਰ ਇਕ ਵਿਚਾਰ ਇਹ ਵੀ ਸੀ ਕਿ ਉਸ ਨੂੰ ਆਪਣੇ ਕੇਡਰ ਦਾ ਨੇਤਾ ਚੋਣ ਮੈਦਾਨ ਵਿਚ ਉਤਾਰਨਾ ਚਾਹੀਦਾ ਹੈ ਕਿਉਂਕਿ ਪਹਿਲਾਂ ਹੀ ਜਲੰਧਰ ਲੋਕ ਸਭਾ ਸੀਟ ਦੀ ਉਪ-ਚੋਣ ਵਿਚ ਬਾਹਰਲੇ ਉਮੀਦਵਾਰ ਨੂੰ ਲਿਆਉਣ ਦਾ ਤਜ਼ਰਬਾ ਚੰਗਾ ਨਹੀਂ ਰਿਹਾ।

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਪੰਜਾਬੀ Actor 'ਤੇ ਦਾਅ ਖੇਡ ਸਕਦੀ ਹੈ ਭਾਜਪਾ! ਸੰਗਰੂਰ ਤੋਂ ਐਲਾਨ ਸਕਦੀ ਹੈ ਉਮੀਦਵਾਰ

ਦੱਸਿਆ ਜਾ ਰਿਹਾ ਹੈ ਕਿ ਇਕ-ਦੋ ਨੇਤਾਵਾਂ ਦੀਆਂ ਬੈਠਕਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋ ਚੁੱਕੀਆਂ ਹਨ। ਇਨ੍ਹਾਂ ਵਿਚ ਇਕ ਅਕਾਲੀ ਦਲ ਦੇ ਵਿਧਾਇਕ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸੇ ਤਰ੍ਹਾਂ ਇਕ ਸਾਬਕਾ ਵਿਧਾਇਕ ਦਾ ਨਾਂ ਵੀ ਚਰਚਾ ਵਿਚ ਹੈ। ਇਕ ਸਾਬਕਾ ਸੰਸਦ ਮੈਂਬਰ ਦਾ ਨਾਂ ਵੀ ਲਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਜਲੰਧਰ ਸੀਟ ਬਾਰੇ ਫੈਸਲਾ ਲੈਣ ’ਚ ਅਜੇ ਕੁਝ ਸਮਾਂ ਲੱਗੇਗਾ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਨੇਤਾ ਨੂੰ ਲੈ ਕੇ ਮਨ ਬਣਾਇਆ ਹੋਇਆ ਹੈ। ਜੇ ਬਾਹਰਲੇ ਉਮੀਦਵਾਰ ਬਾਰੇ ਫੈਸਲਾ ਨਾ ਹੋ ਸਕਿਆ ਤਾਂ ਉਸ ਹਾਲਤ ’ਚ ਪਾਰਟੀ ਵੱਲੋਂ ਇਕ ਕੈਬਨਿਟ ਮੰਤਰੀ ਨੂੰ ਅੱਗੇ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਉਸ ਹਾਲਤ ’ਚ ਅੰਤਿਮ ਬਦਲ ਹੋਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਸਿਆਸੀ ਉਲਟਫੇਰ ਕਰੇਗੀ ਭਾਜਪਾ! 2-3 ਸੰਸਦ ਮੈਂਬਰਾਂ ਤੇ ਵੱਡੇ ਆਗੂਆਂ ਨਾਲ ਚੱਲ ਰਹੀ ਗੁਪਤ ਗੱਲਬਾਤ

ਲੁਧਿਆਣਾ ਸੀਟ ਲਈ ਵਿਧਾਇਕ ਦੇ ਨਾਂ ਦੀ ਚਰਚਾ

ਇਸੇ ਤਰ੍ਹਾਂ ਲੁਧਿਆਣਾ ਸੀਟ ’ਤੇ ਪਾਰਟੀ ਦੁਚਿੱਤੀ ਵਿਚ ਨਜ਼ਰ ਆ ਰਹੀ ਹੈ ਕਿਉਂਕਿ ਅਜੇ ਤਕ ਇਸ ਸੀਟ ’ਤੇ ਵੀ ਉਮੀਦਵਾਰ ਬਾਰੇ ਫ਼ੈਸਲਾ ਨਹੀਂ ਹੋ ਸਕਿਆ। ਮੁੱਖ ਮੰਤਰੀ ਚਾਹੁੰਦੇ ਹਨ ਕਿ ਸਾਰੀਆਂ ਸੀਟਾਂ ’ਤੇ ਮਜ਼ਬੂਤ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾਣ। ਇਸ ਲਈ ਲੁਧਿਆਣਾ ਸੀਟ ਵਾਸਤੇ ਇਕ ਵਿਧਾਇਕ ਦੇ ਨਾਂ ’ਤੇ ਵੀ ਚਰਚਾ ਚੱਲ ਰਹੀ ਹੈ। ਹੁਸ਼ਿਆਰਪੁਰ ਸੀਟ ਸਬੰਧੀ ਫ਼ੈਸਲਾ ਤਾਂ ਮੁੱਖ ਮੰਤਰੀ ਪਹਿਲਾਂ ਹੀ ਲੈ ਚੁੱਕੇ ਹਨ। ਅਜੇ ਉਮੀਦਵਾਰ ਦੇ ਨਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ। ਗੁਰਦਾਸਪੁਰ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਲੈ ਕੇ ਵੀ ਕਈ ਨਾਵਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ  ਮੁੱਖ ਮੰਤਰੀ ਵੱਲੋਂ ਜਲਦੀ ਹੀ ਇਨ੍ਹਾਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News