ਲੋਕ ਸਭਾ ਚੋਣਾਂ: ਪੰਜਾਬ ਭਾਜਪਾ ਨੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸ਼ਡਿਊਲ ਕੀਤਾ ਜਾਰੀ

05/09/2024 10:35:12 AM

ਚੰਡੀਗੜ੍ਹ (ਨਵਿੰਦਰ)- ਪੰਜਾਬ ਵਿਚ 1 ਜੂਨ ਨੂੰ ਸੱਤਵੇਂ ਤੇ ਆਖਰੀ ਪੜਾਅ ਦੀ ਵੋਟਿੰਗ ਹੋਵੇਗੀ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌੜ ਨੇ ਬੁੱਧਵਾਰ ਨੂੰ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਰਾਠੌੜ ਨੇ ਦੱਸਿਆ ਕਿ ਵੀਰਵਾਰ 9 ਮਈ ਨੂੰ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹਿਣਗੇ।

ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ 'ਤੇ ਵੱਡੀ ਕਾਰਵਾਈ, ਇੱਕੋ ਸਮੇਂ 7 ਸੂਬਿਆਂ 'ਚ ਦਿੱਤੀ ਦਬਿਸ਼

6 ਉਮੀਦਵਾਰ 10 ਮਈ ਨੂੰ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ

ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ 10 ਮਈ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦਿਨੇਸ਼ ਸਿੰਘ ਬੱਬੂ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਸਮੇਂ ਗਜੇਂਦਰ ਸਿੰਘ ਸ਼ੇਖਾਵਤ ਉਨ੍ਹਾਂ ਦੇ ਨਾਲ ਰਹਿਣਗੇ। ਇਸੇ ਤਰ੍ਹਾਂ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਸਿੱਧੂ, ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਮਗਰੋਂ ਪਰਮਪਾਲ ਕੌਰ ਦਾ ਵੱਡਾ ਬਿਆਨ, ਚੋਣ ਲੜਣ ਬਾਰੇ ਕਹੀ ਦਿੱਤੀ ਇਹ ਗੱਲ

2 ਉਮੀਦਵਾਰ 13 ਮਈ ਨੂੰ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ 13 ਮਈ ਨੂੰ ਲੋਕ ਸਭਾ ਸੀਟ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਦਿਨ ਪਟਿਆਲਾ ਲੋਕ ਸਭਾ ਸੀਟ ਤੋਂ ਪਰਨੀਤ ਕੌਰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News