ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

Tuesday, Oct 22, 2024 - 04:16 PM (IST)

ਚੰਡੀਗੜ੍ਹਨ : ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੱਤੇ ਖੋਲ੍ਹ ਦਿੱਤੇ ਹਨ। ਚਾਰ ਸੀਟਾਂ ਵਿਚੋਂ ਤਿੰਨ 'ਤੇ ਪਾਰਟੀ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਿਆਸ ਲਗਾਏ ਰਹੇ ਸਨ ਕਿ ਭਾਰਤੀ ਜਨਤਾ ਪਾਰਟੀ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਦੇ ਮੈਦਾਨ ਵਿਚ ਉਤਾਰ ਸਕਦੀ ਹੈ, ਜਿਸ ਦਾ ਹੁਣ ਰਸਮੀ ਐਲਾਨ ਹੋ ਗਿਆ ਹੈ। ਮਨਪ੍ਰੀਤ ਬਾਦਲ ਚਾਰ ਵਾਰ ਅਕਾਲੀ ਦਲ ਵਲੋਂ ਇਥੋਂ ਵਿਧਾਇਕ ਰਹਿ ਚੁੱਕੇ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਹਰ ਘਰ ਨੂੰ ਅਲਾਟ ਹੋਣਗੇ ਨੰਬਰ

ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਤੋਂ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਰਵੀ ਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਚੱਬੇਵਾਲ ਸੀਟ 'ਤੇ ਫਿਲਹਾਲ ਅਜੇ ਤਕ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਸੋਧਿਆ ਪੇਅ ਸਕੇਲ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


Gurminder Singh

Content Editor

Related News