ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ, ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਲੜਨਗੇ ਚੋਣ
Friday, Jan 21, 2022 - 11:45 PM (IST)
ਪਠਾਨਕੋਟ-ਪੰਜਾਬ ਵਿਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਠਾਨਕੋਟ ਤੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੋਣਗੇ। ਜ਼ਿਕਰਯੋਗ ਹੈ ਕਿ ਅੱਜ ਸ਼ਾਮ ਨੂੰ ਭਾਜਪਾ ਵਲੋਂ ਆਪਣੇ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਭਾਜਪਾ ਇਸ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗਠਜੋੜ ਕਰਕੇ ਮੈਦਾਨ ਵਿਚ ਉਤਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 28 ਲੋਕਾਂ ਦੀ ਮੌਤ ਤੇ 7792 ਨਿਕਲੇ ਪਾਜ਼ੇਟਿਵ
ਭਾਜਪਾ ਵਲੋਂ ਹਲਕਾ ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ, ਦੀਨਾਨਗਰ ਤੋਂ ਰੇਨੂੰ ਕਸ਼ਯਪ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਨਾਰਥ ਤੋਂ ਸੁਖਵਿੰਦਰ ਸਿੰਘ ਪਿੰਟੂ, ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ ਉਰਫ ਲਵਲੀ, ਕਪੂਰਥਲਾ ਤੋਂ ਰਣਜੀਤ ਸਿੰਘ ਖੋਜੇਵਾਲਾ, ਜਲੰਧਰ ਵੈਸਟ ਤੋਂ ਮਹਿੰਦਰ ਪਾਲ ਭਗਤ, ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ, ਜਲੰਧਰ ਨਾਰਥ ਤੋਂ ਕੇ. ਡੀ. ਭੰਡਾਰੀ, ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ, ਦਸੂਹਾ ਤੋਂ ਰਘੂਨਾਥ ਰਾਣਾ, ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ, ਚੱਬੇਵਾਲ ਤੋਂ ਡਾ. ਦਿਲਬਾਗ ਰਾਏ, ਗੜ੍ਹਸ਼ੰਕਰ ਤੋਂ ਨਮਿਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ ਬੰਗਾ, ਬਲਾਚੌਰ ਤੋਂ ਅਸ਼ੋਕ ਬਾਠ, ਫਤਿਹਗੜ੍ਹ ਸਾਹਿਬ ਦੀਦਾਰ ਸਿੰਘ ਭੱਠੀ, ਅਮਲੋਹ ਤੋਂ ਕਨਵਰ ਸਿੰਘ ਟੌਹੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸੇ ਤਰ੍ਹਾਂ ਲੁਧਿਆਣਾ ਕੇਂਦਰੀ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਵੈਸਟ ਤੋਂ ਐਡਵੋਕੇਟ ਵਿਕਰਮ ਸਿੰਘ ਸਿੱਧੂ, ਗਿੱਲ ਹਲਕੇ ਤੋਂ ਐੱਸ. ਆਰ. ਲੱਧੜ, ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਜਗਰਾਓਂ ਤੋਂ ਕੰਵਰ ਨਰਿੰਦਰ ਸਿੰਘ, ਫਿਰੋਜ਼ਪੁਰ ਸਿੱਟੀ ਤੋਂ ਰਾਣਾ ਗੁਰਪ੍ਰੀਤ ਸਿੰਘ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਅਬੋਹਰ ਤੋਂ ਅਰੁਣ ਨਾਰੰਗ, ਸ੍ਰੀ ਮੁਕਤਸਰ ਸਾਹਿਬ ਤੋਂ ਰਾਜੇਸ਼ ਫਤੇਲਾ, ਫਰੀਦਕੋਟ ਤੋਂ ਗੌਰਵ ਕੱਕੜ, ਭੂਚੋ ਮੰਡੀ ਤੋਂ ਰੁਪਿੰਦਰ ਸਿੰਘ ਸਿੱਧੂ, ਤਲਵੰਡੀ ਸਾਬੋ ਤੋਂ ਰਵੀ ਪ੍ਰੀਤ ਸਿੰਘ ਸਿੱਧੂ, ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਸੰਗਰੂਰ ਤੋਂ ਅਰਵਿੰਦ ਖੰਨਾ, ਡੇਰਾ ਬੱਸੀ ਤੋਂ ਸੰਜੀਵ ਖੰਨਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ : ਲੋਕਤੰਤਰ-ਵਿਰੋਧੀ ਰੂਸ, ਚੀਨ ਨਾਲ ਨਜਿੱਠਣ ਲਈ ਭਾਰਤ ਵਰਗੇ ਸਹਿਯੋਗੀ ਨਾਲ ਕੰਮ ਕਰ ਰਹੇ ਹਨ : ਬ੍ਰਿਟੇਨ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।