ਵੱਡੀ ਖ਼ਬਰ: ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

Thursday, Apr 13, 2023 - 05:36 AM (IST)

ਵੱਡੀ ਖ਼ਬਰ: ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

ਜਲੰਧਰ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ 'ਚ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ 'ਤੇ ਦਾਅ ਖੇਡਿਆ ਹੈ ਤੇ ਉਨ੍ਹਾਂ ਨੂੰ ਜਲੰਧਰ 'ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ।

PunjabKesari

ਇਹ ਵੀ ਪੜ੍ਹੋ : ਵਿਧਾਇਕ ਸਿੱਧੂ ਨੇ ਪੁਟਵਾਈ ਨਵੀਂ ਬਣ ਰਹੀ ਸੜਕ, ਮਿੱਟੀ 'ਤੇ ਹੀ ਪਾਇਆ ਜਾ ਰਿਹਾ ਸੀ ਪ੍ਰੀਮਿਕਸ

PunjabKesariਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਫਿਲਹਾਲ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਹੁਣ ਆਉਣ ਵਾਲੇ ਸਮੇਂ 'ਚ ਪਤਾ ਲੱਗੇਗਾ ਕਿ ਕਿਸ ਪਾਰਟੀ ਦਾ ਉਮੀਦਵਾਰ ਬਾਜ਼ੀ ਮਾਰਦਾ ਹੈ। ਇਸ ਤੋਂ ਇਲਾਵਾ ਭਾਜਪਾ ਨੇ ਓਡਿਸ਼ਾ ਦੇ ਝਾਰਸੁਗੁਡਾ 'ਚ ਹੋਣ ਵਾਲੀ ਉਪ ਚੋਣ ਲਈ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਟਾਂਕਾਧਰ ਤ੍ਰਿਪਾਠੀ ਨੂੰ ਮੈਦਾਨ 'ਚ ਉਤਾਰਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News